ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਿਰ ਤੋਂ ਉੱਠਿਆ ਪਿਤਾ ਦਾ ਸਾਇਆ; ਭਾਵੁਕ ਪੋਸਟ ਸਾਂਝੀ ਕਰਕੇ ਕੀਤਾ ਯਾਦ
ਦਕਸ਼ ਅਜੀਤ ਸਿੰਘ ਦੇ ਪਰਿਵਾਰ ਨਾਲ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਪਿਤਾ ਸਰਦਾਰ ਅਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪਿਤਾ ਦੇ ਵਿਛੋੜੇ ਨਾਲ ਦਕਸ਼ ਅਜੀਤ ਸਿੰਘ ਗਹਿਰੇ ਦੁੱਖ ਵਿੱਚ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਆਪਣੇ ‘ਫਾਦਰ ਸਾਹਿਬ’ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ। ਇਸ ਪੋਸਟ ਰਾਹੀਂ ਉਨ੍ਹਾਂ ਨੇ ਆਪਣੇ ਪਿਤਾ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
Publish Date: Fri, 30 Oct 2026 01:22 PM (IST)
Updated Date: Fri, 30 Oct 2026 01:24 PM (IST)
ਐਂਟਰਟੇਨਮੈਂਟ ਡੈਸਕ - ਦਕਸ਼ ਅਜੀਤ ਸਿੰਘ ਦੇ ਪਰਿਵਾਰ ਨਾਲ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਪਿਤਾ ਸਰਦਾਰ ਅਜੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪਿਤਾ ਦੇ ਵਿਛੋੜੇ ਨਾਲ ਦਕਸ਼ ਅਜੀਤ ਸਿੰਘ ਗਹਿਰੇ ਦੁੱਖ ਵਿੱਚ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਆਪਣੇ ‘ਫਾਦਰ ਸਾਹਿਬ’ ਨੂੰ ਯਾਦ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ। ਇਸ ਪੋਸਟ ਰਾਹੀਂ ਉਨ੍ਹਾਂ ਨੇ ਆਪਣੇ ਪਿਤਾ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਦੱਸਿਆ ਜਾਂਦਾ ਹੈ ਕਿ ਸਰਦਾਰ ਅਜੀਤ ਸਿੰਘ ਪਹਿਲਾਂ ਲੁਧਿਆਣਾ ਵਿੱਚ ਜੀਆਰਪੀ (Government Railway Police) ਵਿੱਚ ਤਾਇਨਾਤ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਜਾਣਕਾਰਾਂ ਅਤੇ ਪਰਿਵਾਰਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਹੈ।