Sad News : ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਪਿਆ ਵੱਡਾ ਘਾਟਾ; ਮਸ਼ਹੂਰ ਗਾਇਕ ਦੀ ਹੋਈ ਸੜਕ ਹਾਦਸੇ 'ਚ ਦਰਦਨਾਕ ਮੌਤ
ਪੰਜਾਬੀ ਸੰਗੀਤ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਾਨਸਾ ਜ਼ਿਲ੍ਹੇ ਦੇ ਨੇੜੇ ਖਿਆਲਾ ਪਿੰਡ ਦੇ ਰਹਿਣ ਵਾਲੇ 37 ਸਾਲਾ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਹਾਦਸਾ ਮਾਨਸਾ-ਪਟਿਆਲਾ ਸੜਕ 'ਤੇ ਵਾਪਰਿਆ।
Publish Date: Sat, 22 Nov 2025 11:19 AM (IST)
Updated Date: Sat, 22 Nov 2025 11:25 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਪੰਜਾਬੀ ਸੰਗੀਤ ਇੰਡਸਟਰੀ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਾਨਸਾ ਜ਼ਿਲ੍ਹੇ ਦੇ ਨੇੜੇ ਖਿਆਲਾ ਪਿੰਡ ਦੇ ਰਹਿਣ ਵਾਲੇ 37 ਸਾਲਾ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਇਹ ਹਾਦਸਾ ਮਾਨਸਾ-ਪਟਿਆਲਾ ਸੜਕ 'ਤੇ ਵਾਪਰਿਆ।
ਨਾਜ਼ਰ ਸਿੰਘ ਨੰਬਰ ਨੇ ਦੱਸਿਆ ਕਿ ਉਹ ਕਾਰ ‘ਤੇ ਆਪਣੇ ਪਿੰਡ ਆ ਰਿਹਾ ਸੀ ਅਤੇ ਇਸ ਦੌਰਾਨ ਕਾਰ ਇੱਕ ਪੈਲੇਸ ਨੇੜੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਖਰਪੱਚੇ ਉੱਡ ਗਏ ਅਤੇ ਹਰਮਨ ਸਿੱਧੂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਾਇਕ ਦੇ ਅਚਾਨਕ ਦੇਹਾਂਤ ਨਾਲ ਪ੍ਰਸ਼ੰਸਕਾਂ ਅਤੇ ਸੰਗੀਤ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਸ ਪੂਜਾ ਦੇ ਗੀਤ 'ਪੇਪਰ ਜਾਂ ਪਿਆਰ' ਨਾਲ ਖੱਟੀ ਸੀ ਪ੍ਰਸਿੱਧੀ
ਗਾਇਕ ਹਰਮਨ ਸਿੱਧੂ ਪੰਜਾਬੀ ਗਾਇਕਾ ਮਿਸ ਪੂਜਾ ਦੇ ਆਪਣੇ ਗੀਤ 'ਪੇਪਰ ਜਾਂ ਪਿਆਰ' ਨਾਲ ਪ੍ਰਸਿੱਧੀ ਖੱਟੀ ਸੀ। ਮ੍ਰਿਤਕ ਗਾਇਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਇੱਕ ਧੀ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੇ ਪਿਤਾ ਦਾ ਵੀ ਡੇਢ ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ।