ਪੰਜਾਬ ਦੇ ਹਰਮਨ ਪਿਆਰੇ ਗਾਇਕ ਅਤੇ ਅਦਾਕਾਰ ਐਮੀ ਵਿਰਕ ਪੰਜਾਬੀ ਇੰਡਸਟਰੀ ਵਿਚ ਕਾਫ਼ੀ ਛਾਏ ਰਹਿੰਦੇ ਹਨ। ਆਉ ਹੁਣ ਐਮੀ ਵਿਰਕ ਦੇ ਫੈਨਜ਼ ਨੂੰ ਵੱਡੀ ਖੁਸ਼ਖਬਰੀ ਦੇ ਹੀ ਦੇਈਏ। ਦਰਅਸਲ ਐਮੀ ਵਿਰਕ ਬਾਲੀਵੁੱਡ 'ਚ ਆਪਣਾ ਡੈਬਿਊ ਕਰਨ ਜਾ ਰਹੇ ਹਨ। ਇਹ ਖੁਸ਼ਖਬਰੀ ਐਮੀ ਵਿਰਕ ਨੇ ਆਪਣੇ ਆਫੀਸ਼ੀਅਲ ਟਵਿਟਰ ਅਕਾਉਂਟ 'ਤੇ ਵੀਡਿਓ ਸ਼ੇਅਰ ਕਰ ਕੇ ਦਿੱਤੀ ਹੈ। ਉਨ੍ਹਾਂ ਰਣਵੀਰ ਸਿੰਘ ਨਾਲ ਕਰੀਬ ਖਾਨ ਦੀ ਫਿਲਮ '83 'ਚ ਕੰਮ ਕਰਨਗੇ। ਰਣਵੀਰ ਸਿੰਘ ਇਸ ਫਿਲਮ 'ਚ ਕਪਿਲ ਦੇਵ ਦਾ ਕਿਰਦਾਰ ਨਿਭਾਉਣਗੇ ਅਤੇ ਐਮੀ ਵਿਰਕ ਤੇਜ਼ ਗੇਂਦਬਾਜ਼ ਬਲਵਿੰਦਰ ਸਿੰਘ ਸੰਧੂ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

ਹੁਣ ਤਕ ਮਿਲੀ ਜਾਣਕਾਰੀ ਤੋਂ ਰਣਵੀਰ ਅਤੇ ਐਮੀ ਵਿਰਕ ਦੇ ਕਿਰਦਾਰਾਂ ਦਾ ਹੀ ਖੁਲਾਸਾ ਕੀਤਾ ਗਿਆ ਹੈ। ਬਾਕੀ ਟੀਮ ਦੇ ਖਿਡਾਰੀਆਂ ਦਾ ਕਿਰਦਾਰ ਕੌਣ-ਕੌਣ ਨਿਭਾ ਰਿਹਾ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਤੁਹਾਨੂੰ ਦੱਸ ਦਈਏ ਕਿ ਇਸ ਫਿਲਮ 'ਚ 1983 'ਚ ਭਾਰਤੀ ਕ੍ਰਿਕਟ ਟੀਮ ਨੇ ਇੰਗਲੈਂਡ 'ਚ ਵਿਸ਼ਵ ਕੱਪ ਜਿੱਤਿਆ ਸੀ ਅਤੇ ਇਹ ਪਹਿਲੀ ਵਾਰ ਹੋਇਆ ਸੀ ਜਦੋਂ ਵੈਸਟ ਇੰਡੀਜ਼ ਤੋਂ ਇਲਾਵਾ ਕਿਸੇ ਹੋਰ ਟੀਮ ਨੇ ਇਹ ਮੁਕਾਮ ਹਾਸਲ ਕੀਤਾ ਸੀ। ਇਹ ਉਹ ਸਮਾਂ ਸੀ ਜਦੋਂ ਪਹਿਲੀ ਵਾਰ ਭਾਰਤੀ ਟੀਮ ਨੇ ਕਿਸੇ ਪ੍ਰਮੁੱਕ ਟੂਰਨਾਮੈਂਟ 'ਚ ਜਿੱਤ ਹਾਸਲ ਕੀਤੀ ਸੀ। ਫਿਲਮ '83 ਦਾ ਨਿਰਦੇਸ਼ਨ ਕਬੀਰ ਖਾਨ ਕਰ ਰਹੇ ਹਨ। ਫੈਂਟਮ ਫਿਲਮ ਵਿਬਰੀ ਮੀਡੀਆ ਦੇ ਵਰਧਾਨ ਇੰਦਰੀ, ਰਿਲਾਇੰਸ ਇੰਟਰਟੇਨਮੈਂਟ ਅਤੇ ਕਰੀਬ ਖਾਨ ਫਿਲਮਜ਼ ਵੱਲੋਂ ਬਣਾਈ ਜਾ ਰਹੀ ਹੈ। ਫਿਲਮ '83 ਅਗਲੇ ਸਾਲ ਸਿਨੇਮਾਘਰਾਂ ਵਿਚ ਰਿਲੀਜ਼ ਹੋਵੇਗੀ।

Posted By: Sukhdev Singh