ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬੀ ਫਿਲਮ ਅਦਾਕਾਰ ਬਿੰਨੂ ਢਿੱਲੋਂ ਨੂੰ ਅੱਜ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਬਿੰਨੂ ਢਿੱਲੋਂ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਪੋਸਟ ਪਾ ਕੇ ਦਿੱਤੀ ਹੈ। ਬਿੰਨੂ ਨੇ ਆਪਣੇ ਪਿਤਾ ਦੀ ਤਸਵੀਰ ਸ਼ੇਅਰ ਕਰਦਿਆਂ ਲਿਖਿਆ- 'ਲਵ ਯੂ ਪਾਪਾ ਜੀ.. ਮਿਸ ਯੂ ਹਮੇਸ਼ਾ... ' ਸਾਡੇ ਸਤਿਕਾਰਯੋਗ ਪਿਤਾ ਜੀ ਸਰਦਾਰ ਹਰਬੰਸ ਸਿੰਘ ਢਿੱਲੋਂ ਜੀ, ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ।'

Posted By: Seema Anand