Sad News : ਲੋਹੜੀ ਵਾਲੇ ਦਿਨ ਗਾਇਕ ਅਰਜਨ ਢਿੱਲੋਂ ਦੇ ਘਰ ਵਿਛੇ ਸੱਥਰ, ਪਿਤਾ ਦਾ ਹੋਇਆ ਦੇਹਾਂਤ
ਇਕ ਪਾਸੇ ਜਿੱਥੇ ਅੱਜ ਪੰਜਾਬ ਭਰ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਘਰ ਸੱਥਰ ਵਿਛ ਗਏ ਹਨ। ਦਰਅਸਲ, ਖ਼ਬਰਾਂ ਆ ਰਹੀਆਂ ਹਨ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ।
Publish Date: Tue, 13 Jan 2026 04:12 PM (IST)
Updated Date: Tue, 13 Jan 2026 04:15 PM (IST)
ਡਿਜੀਟਲ ਡੈਸਕ, ਜਲੰਧਰ - ਇਕ ਪਾਸੇ ਜਿੱਥੇ ਅੱਜ ਪੰਜਾਬ ਭਰ 'ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਘਰ ਸੱਥਰ ਵਿਛ ਗਏ ਹਨ। ਦਰਅਸਲ, ਖ਼ਬਰਾਂ ਆ ਰਹੀਆਂ ਹਨ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ (70 ਸਾਲਾ) ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸੀ। ਸੂਤਰਾਂ ਅਨੁਸਾਰ ਅਰਜਨ ਢਿੱਲੋਂ ਦੇ ਪਿਤਾ ਨੂੰ ਕੁਝ ਸਮੇਂ ਤੋਂ ਬਿਮਾਰੀ ਕਾਰਨ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ।
ਦੱਸਣਯੋਗ ਹੈ ਕਿ ਗਾਇਕ ਅਰਜਨ ਢਿੱਲੋਂ ਬਰਨਾਲਾ ਦੇ ਭਦੌੜ ਕਸਬੇ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਪਿਤਾ ਦੀਆਂ ਅੰਤਿਮ ਰਸਮਾਂ ਨੂੰ ਨਿਭਾ ਦਿੱਤਾ ਗਿਆ ਹੈ। ਮੀਡੀਆ ਨੂੰ ਇਸ ਮਾਮਲੇ ਤੋਂ ਪਰਿਵਾਰ ਨੇ ਦੂਰ ਰੱਖਿਆ ਹੈ।