- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਦੇ ਤੇਜ਼ੀ ਨਾਲ ਬਦਲਦੇ ਯੁੱਗ ’ਚ ਸਿਰਫ਼ ਕਿਤਾਬੀ ਗਿਆਨ ਹੀ ਕਾਮਯਾਬੀ ਦੀ ਗਾਰੰਟੀ ਨਹੀਂ ਹੈ। ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਹਿੱਸਾ ਲੈਣਾ ਵੀ ਬਹੁਤ ਜ਼ਰੂਰੀ ਬਣ ਗਿਆ ਹੈ। ਇਹ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਅੱਜ ਦੇ ਤੇਜ਼ੀ ਨਾਲ ਬਦਲਦੇ ਯੁੱਗ ’ਚ ਸਿਰਫ਼ ਕਿਤਾਬੀ ਗਿਆਨ ਹੀ ਕਾਮਯਾਬੀ ਦੀ ਗਾਰੰਟੀ ਨਹੀਂ ਹੈ। ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਹਿੱਸਾ ਲੈਣਾ ਵੀ ਬਹੁਤ ਜ਼ਰੂਰੀ ਬਣ ਗਿਆ ਹੈ। ਇਹ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਖੇਡਾਂ, ਡਿਬੇਟ, ਸੱਭਿਆਚਾਰਕ ਪ੍ਰੋਗਰਾਮ, ਸੰਗੀਤ, ਨਾਟਕ ਆਦਿ ਸ਼ਾਮਿਲ ਹੁੰਦੇ ਹਨ। ਇਨ੍ਹਾਂ ’ਚ ਭਾਗ ਲੈਣ ਨਾਲ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਦਾ ਹੈ ਤੇ ਉਨ੍ਹਾਂ ਦੀ ਸ਼ਖ਼ਸੀਅਤ ਨਿਖਰਦੀ ਹੈ। ਟੀਮਵਰਕ ਤੇ ਲੀਡਰਸ਼ਿਪ ਦੇ ਗੁਣ ਵੀ ਇਨ੍ਹਾਂ ਗਤੀਵਿਧੀਆਂ ਰਾਹੀਂ ਵਿਕਸਿਤ ਹੁੰਦੇ ਹਨ, ਜੋ ਭਵਿੱਖ ’ਚ ਲਾਭਦਾਇਕ ਸਾਬਿਤ ਹੁੰਦੇ ਹਨ।
ਇਸ ਤੋਂ ਇਲਾਵਾ ਇਹ ਗਤੀਵਿਧੀਆਂ ਮਨੋਵਿਗਿਆਨਕ ਤਣਾਅ ਨੂੰ ਘਟਾਉਂਦੀਆਂ ਹਨ ਤੇ ਵਿਦਿਆਰਥੀਆਂ ਨੂੰ ਤਾਜ਼ਗੀ ਭਰਿਆ ਅਨੁਭਵ ਦਿੰਦੀਆਂ ਹਨ। ਸਿਰਫ਼ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰਨ ਨਾਲ ਕਈ ਵਾਰ ਥਕਾਵਟ ਤੇ ਬੋਰ ਹੋਣ ਦੀ ਭਾਵਨਾ ਪੈਦਾ ਹੋ ਸਕਦੀ ਹੈ, ਜਦੋਂਕਿ ਸਹਿ-ਪਾਠਕ੍ਰਮ ਗਤੀਵਿਧੀਆਂ ਮਨ ਨੂੰ ਤੰਦਰੁਸਤ ਤੇ ਉਤਸ਼ਾਹਿਤ ਰੱਖਦੀਆਂ ਹਨ।
ਆਖ਼ਰ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਪੜ੍ਹਾਈ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਇਕ-ਦੂਜੇ ਦੇ ਪੂਰਕ ਹਨ। ਦੋਵਾਂ ਦੇ ਸੰਤੁਲਨ ਨਾਲ ਹੀ ਵਿਦਿਆਰਥੀ ਸੁਚੱਜੇ, ਆਤਮ-ਵਿਸ਼ਵਾਸੀ ਤੇ ਕਾਮਯਾਬ ਨਾਗਰਿਕ ਬਣ ਸਕਦੇ ਹਨ। ਇਸ ਲਈ ਅਧਿਆਪਕਾਂ ਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਇਨ੍ਹਾਂ ਗਤੀਵਿਧੀਆਂ ’ਚ ਭਾਗ ਲੈਣ ਲਈ ਪ੍ਰੇਰਿਤ ਕਰਨ।
ਗੁਰਟੇਕ ਸਿੰਘ