ਦਿੱਲੀ, ਲਾਈਫਸਟਾਈਲ ਡੈਸਕ : Diabetes : ਡਾਇਬਟੀਜ਼ ਦੀ ਬਿਮਾਰੀ ਬੜੀ ਤੇਜ਼ੀ ਨਾਲ ਆਪਣੇ ਪੈਰ-ਪਸਾਰ ਰਹੀ ਹੈ। ਇਹ ਬਿਮਾਰੀ ਖ਼ੂਨ 'ਚ ਸ਼ੂਗਰ ਦਾ ਲੈਵਲ ਵਧਣ ਤੇ ਪੈਨਕ੍ਰੀਆਟਿਕ ਹਾਰਮੋਨ ਨਾ ਨਿਕਲਣ ਦੀ ਵਜ੍ਹਾ ਨਾਲ ਹੁੰਦੀ ਹੈ। ਸਿਹਤ ਮਾਹਿਰ ਡਾਇਬਟੀਜ਼ ਦੇ ਮਰੀਜ਼ਾਂ ਨੂੰ ਰੋਜ਼ਾਨਾ ਐਕਸਰਸਾਈਜ਼ ਕਰਨ ਤੇ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰਨ ਦੀ ਸਲਾਹ ਦਿੰਦੇ ਹਨ। ਇਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਜੇਕਰ ਤੁਸੀਂ ਵੀ ਡਾਇਬਟੀਜ਼ ਦੇ ਮਰੀਜ਼ ਹੋ ਤੇ ਸ਼ੂਗਰ ਕੰਟਰੋਲ ਕਰਨੀ ਚਾਹੁੰਦੇ ਹੋ ਤਾਂ ਰੋਜ਼ਾਨਾ ਦੁੱਧ ਦਾ ਸੇਵਨ ਕਰੋ। ਉੱਥੇ ਹੀ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ਵਿਚ ਇਕ ਚੀਜ਼ ਮਿਲਾ ਕੇ ਪੀਣ ਨਾਲ ਸ਼ੂਗਰ ਕੰਟਰੋਲ ਰਹਿੰਦੀ ਹੈ। ਆਓ, ਇਸ ਬਾਰੇ ਸਭ ਕੁਝ ਜਾਣਦੇ ਹਾਂ...

ਦੁੱਧ : ਇਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਰੋਜ਼ਾਨਾ ਸਵੇਰੇ ਦੁੱਧ ਪੀਣ ਨਾਲ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ। ਦੁੱਧ ਕਾਰਬੋਹਾਈਡ੍ਰੇਟਸ ਦੀ ਪਾਚਨ ਪ੍ਰਕਿਰਿਆ ਨੂੰ ਹੌਲੀ ਕਰਨ ਵਿਚ ਸਫਲ ਹੁੰਦਾ ਹੈ। ਇਸ ਨਾਲ ਦਿਨ ਭਰ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ। ਇਸ ਦੇ ਲਈ ਸ਼ੂਗਰ ਦੇ ਰੋਗੀਆਂ ਨੂੰ ਰੋਜ਼ਾਨਾ ਸਵੇਰੇ ਦੁੱਧ ਦਾ ਸੇਵਨ ਕਰਨਾ ਚਾਹੀਦਾ ਹੈ।

ਅਲਸੀ ਦੇ ਬੀਜ : ਅਲਸੀ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਸ 'ਚ ਜ਼ਰੂਰੀ ਪੋਸ਼ਕ ਤੱਤ ਫਾਈਬਰ, ਪ੍ਰੋਟੀਨ, ਜ਼ਿੰਕ, ਐਂਟੀ-ਆਕਸੀਡੈਂਟ, ਆਇਰਨ, ਓਮੇਗਾ-3 ਫੈਟੀ ਐਸਿਡ ਸਮੇਤ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਫਾਇਦੇਮੰਦ ਸਾਬਿਤ ਹੁੰਦੇ ਹਨ। ਖਾਸ ਤੌਰ 'ਤੇ, ਮੋਟਾਪੇ ਅਤੇ ਸ਼ੂਗਰ ਲਈ ਫਲੈਕਸ ਸੀਡ ਦਵਾਈ ਸਮਾਨ ਹਨ। ਇਸ ਦੇ ਲਈ ਸ਼ੂਗਰ ਦੇ ਮਰੀਜ਼ ਡਾਕਟਰ ਦੀ ਸਲਾਹ 'ਤੇ ਰੋਜ਼ਾਨਾ ਅਲਸੀ ਦਾ ਸੇਵਨ ਕਰ ਸਕਦੇ ਹਨ। ਇਸ ਦੇ ਨਾਲ ਹੀ ਫਾਈਬਰ ਦੀ ਮੌਜੂਦਗੀ ਕਾਰਨ ਫਲੈਕਸ ਦੇ ਬੀਜ ਵਧਦੇ ਭਾਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਸਾਬਿਤ ਹੁੰਦੇ ਹਨ। ਇਸ ਦੇ ਨਾਲ ਹੀ ਖਰਾਬ ਕੋਲੈਸਟ੍ਰਾਲ ਵੀ ਕੰਟਰੋਲ 'ਚ ਰਹਿੰਦਾ ਹੈ।

ਕਿਵੇਂ ਕਰੀਏ ਸੇਵਨ

ਇਸ ਦੇ ਲਈ ਤੁਸੀਂ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਇਕ ਗਲਾਸ ਕੋਸੇ ਦੁੱਧ ਵਿਚ ਇੱਕ ਚੱਮਚ ਅਲਸੀ ਦਾ ਪਾਊਡਰ ਮਿਲਾ ਕੇ ਪੀ ਸਕਦੇ ਹੋ। ਇਸ ਦੀ ਵਰਤੋਂ ਵਧਦੀ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ। ਇਸ ਦੇ ਨਾਲ ਹੀ ਤੁਸੀਂ ਦਾਲਚੀਨੀ ਨੂੰ ਦੁੱਧ 'ਚ ਮਿਲਾ ਕੇ ਵੀ ਸੇਵਨ ਕਰ ਸਕਦੇ ਹੋ।

Disclaimer : ਕਹਾਣੀ ਵਿਚਲੇ ਟਿਪਸ ਤੇ ਸੁਝਾਅ ਸਿਰਫ ਆਮ ਜਾਣਕਾਰੀ ਲਈ ਹਨ। ਇਨ੍ਹਾਂ ਨੂੰ ਕਿਸੇ ਡਾਕਟਰ ਜਾਂ ਮੈਡੀਕਲ ਪੇਸ਼ੇਵਰ ਦੀ ਸਲਾਹ ਦੇ ਤੌਰ 'ਤੇ ਨਾ ਲਓ। ਬਿਮਾਰੀ ਜਾਂ ਲਾਗ ਦੇ ਲੱਛਣਾਂ ਦੀ ਸਥਿਤੀ 'ਚ ਡਾਕਟਰ ਦੀ ਸਲਾਹ ਜ਼ਰੂਰ ਲਓ।

Posted By: Seema Anand