Healthy Liver : ਲਿਵਰ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹੈ। ਇਹ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਦਾ ਹੈ। ਇਹ ਸਾਡੇ ਸਰੀਰ ਵਿਚ ਇਕ ਡੀਟੌਕਸੀਫਾਇਰ ਦੀ ਤਰ੍ਹਾਂ ਕੰਮ ਕਰਦਾ ਹੈ। ਸਿਹਤਮੰਦ ਲਿਵਰ ਮੈਟਾਬੋਲਿਜ਼ਮ ਵਧਾਉਣ ਵਿਚ ਵੀ ਮਦਦ ਕਰਦਾ ਹੈ। ਪਰ ਅੱਜ-ਕੱਲ੍ਹ ਬਦਲਦੀ ਜੀਵਨ ਸ਼ੈਲੀ ਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਲਿਵਰ ਦੀ ਸਿਹਤ ਵਿਗੜ ਸਕਦੀ ਹੈ, ਇਸ ਲਈ ਲਿਵਰ ਨੂੰ ਸਿਹਤਮੰਦ ਰੱਖਣ ਲਈ ਇਸ ਨੂੰ ਡੀਟੌਕਸ ਕਰਨਾ ਬਹੁਤ ਜ਼ਰੂਰੀ ਹੈ।ਲਿਵਰ ਨੂੰ ਸਾਫ ਰੱਖਣ ਲਈ ਕੁਝ ਖਾਧ ਪਦਾਰਥਾਂ ਨੂੰ ਡਾਈਟ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਭੋਜਨਾਂ ਬਾਰੇ...
1. ਲਸਣ ਖਾਓ
ਲਸਣ ਲਿਵਰ ਨੂੰ ਡੀਟੌਕਸਫਾਈ ਕਰਨ ਵਿਚ ਬਹੁਤ ਮਦਦਗਾਰ ਹੁੰਦਾ ਹੈ। ਇਸ 'ਚ ਮੌਜੂਦ ਤੱਤ ਲਿਵਰ ਨੂੰ ਸਾਫ ਕਰਦੇ ਹਨ। ਇਸ ਤੋਂ ਇਲਾਵਾ ਲਸਣ ਦੇ ਸੇਵਨ ਨਾਲ ਕੋਲੈਸਟ੍ਰੋਲ ਦੇ ਪੱਧਰ ਨੂੰ ਵੀ ਨਾਰਮਲ ਕੀਤਾ ਜਾ ਸਕਦਾ ਹੈ। ਜੇਕਰ ਤੁਸੀਂ ਲਿਵਰ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਲਸਣ ਦੀ ਵਰਤੋਂ ਖਾਣੇ 'ਚ ਕਰ ਸਕਦੇ ਹੋ।
2. ਚੁਕੰਦਰ ਨੂੰ ਡਾਈਟ ਦਾ ਹਿੱਸਾ ਬਣਾਓ
ਚੁਕੰਦਰ 'ਚ ਬੀਟਾ ਕੈਰੋਟੀਨ ਪਾਇਆ ਜਾਂਦਾ ਹੈ ਜੋ ਲਿਵਰ ਨੂੰ ਡੀਟੌਕਸਫਾਈ ਕਰਦਾ ਹੈ। ਤੁਸੀਂ ਸਿਹਤਮੰਦ ਲਿਵਰ ਲਈ ਚੁਕੰਦਰ ਦਾ ਸੇਵਨ ਕਰ ਸਕਦੇ ਹੋ।
3. ਨਿੰਬੂ ਲਿਵਰ ਨੂੰ ਸਿਹਤਮੰਦ ਰੱਖਦਾ ਹੈ
ਨਿੰਬੂ ਜਿਗਰ ਨੂੰ ਸਾਫ਼ ਕਰਨ ਵਿੱਚ ਮਦਦ ਕਰਦਾ ਹੈ। ਇਸ 'ਚ ਵਿਟਾਮਿਨ-ਸੀ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਪਾਚਨ ਸ਼ਕਤੀ ਨੂੰ ਵਧਾਉਣ 'ਚ ਵੀ ਮਦਦ ਕਰਦਾ ਹੈ।
4. ਭੋਜਨ 'ਚ ਹਲਦੀ ਸ਼ਾਮਲ ਕਰੋ
ਹਲਦੀ 'ਚ ਔਸ਼ਧੀ ਗੁਣ ਪਾਏ ਜਾਂਦੇ ਹਨ। ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ। ਇਹ ਲਿਵਰ ਨੂੰ ਸਾਫ਼ ਕਰਨ ਵਿਚ ਵੀ ਮਦਦ ਕਰਦਾ ਹੈ। ਮਾਹਿਰਾਂ ਅਨੁਸਾਰ ਲਿਵਰ ਨੂੰ ਸਿਹਤਮੰਦ ਰੱਖਣ ਲਈ ਪਾਣੀ 'ਚ ਹਲਦੀ ਮਿਲਾ ਕੇ ਉਬਾਲੋ, ਫਿਰ ਤੁਸੀਂ ਇਸ ਦਾ ਸੇਵਨ ਕਰ ਸਕਦੇ ਹੋ।
5. ਫਾਈਬਰ ਭਰਪੂਰ ਭੋਜਨ
ਲਿਵਰ ਨੂੰ ਸਿਹਤਮੰਦ ਰੱਖਣ ਲਈ ਫਾਈਬਰ ਨਾਲ ਭਰਪੂਰ ਭੋਜਨ ਨੂੰ ਡਾਈਟ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ, ਸੇਬ, ਗਾਜਰ ਆਦਿ ਦਾ ਸੇਵਨ ਕੀਤਾ ਜਾ ਸਕਦਾ ਹੈ। ਇਹ ਪਾਚਨ ਪ੍ਰਣਾਲੀ ਨੂੰ ਸੁਧਾਰਨ ਲਈ ਕਾਰਗਰ ਮੰਨੇ ਜਾਂਦੇ ਹਨ।
6. ਬ੍ਰੋਕਲੀ ਖਾਓ
ਲਿਵਰ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਬ੍ਰੋਕਲੀ ਨੂੰ ਸ਼ਾਮਲ ਕਰ ਸਕਦੇ ਹੋ। ਇਸ 'ਚ ਫਾਈਬਰ ਅਤੇ ਵਿਟਾਮਿਨ-ਈ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਕਿ ਲਿਵਰ ਨੂੰ ਸਿਹਤਮੰਦ ਰੱਖਣ ਲਈ ਜ਼ਰੂਰੀ ਹੈ।
Posted By: Seema Anand