ਕੁਝ ਲੋਕ ਅਮਰੂਦ 'ਤੇ ਚਾਟ ਮਸਾਲਾ ਤੇ ਨਮਕ ਛਿੜਕ ਕੇ ਇਸ ਫਲ ਦਾ ਆਨੰਦ ਲੈਂਦੇ ਹਨ। ਇਹ ਫਲ ਛੋਟੇ ਬੀਜਾਂ ਨਾਲ ਭਰਿਆ ਹੁੰਦਾ ਹੈ। ਇਸ ਦਾ ਸੁਆਦ ਖਾਣ 'ਚ ਮਿੱਠਾ ਹੁੰਦਾ ਹੈ। ਅਮਰੂਦ 'ਚ ਠੰਢਕ ਦਾ ਪ੍ਰਭਾਵ ਹੁੰਦਾ ਹੈ, ਜਿਸ ਨੂੰ ਪੇਟ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।

ਨਵੀਂ ਦਿੱਲੀ, ਲਾਈਫਸਟਾਈਲ ਡੈਸਕ। Guava Benefits: ਅਮਰੂਦ ਸਵਾਦ 'ਚ ਸ਼ਾਨਦਾਰ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ। ਕੁਝ ਲੋਕ ਅਮਰੂਦ 'ਤੇ ਚਾਟ ਮਸਾਲਾ ਤੇ ਨਮਕ ਛਿੜਕ ਕੇ ਇਸ ਫਲ ਦਾ ਆਨੰਦ ਲੈਂਦੇ ਹਨ। ਇਹ ਫਲ ਛੋਟੇ ਬੀਜਾਂ ਨਾਲ ਭਰਿਆ ਹੁੰਦਾ ਹੈ। ਇਸ ਦਾ ਸੁਆਦ ਖਾਣ 'ਚ ਮਿੱਠਾ ਹੁੰਦਾ ਹੈ। ਅਮਰੂਦ 'ਚ ਠੰਢਕ ਦਾ ਪ੍ਰਭਾਵ ਹੁੰਦਾ ਹੈ, ਜਿਸ ਨੂੰ ਪੇਟ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।
ਇਹ ਫਲ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ। ਇਸ 'ਚ ਵਿਟਾਮਿਨ-ਸੀ, ਲਾਈਕੋਪੀਨ ਤੇ ਐਂਟੀਆਕਸੀਡੈਂਟ ਗੁਣ ਕਾਫੀ ਮਾਤਰਾ 'ਚ ਪਾਏ ਜਾਂਦੇ ਹਨ। ਸਿਹਤ ਤੋਂ ਇਲਾਵਾ ਇਹ ਚਮੜੀ ਲਈ ਵੀ ਫਾਇਦੇਮੰਦ ਹੈ। ਅਮਰੂਦ ਵਿੱਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਆਮ ਬਣਾਉਣ ਵਿੱਚ ਵੀ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਅਮਰੂਦ ਖਾਣ ਦੇ ਹੋਰ ਬਹੁਤ ਫਾਇਦੇ।
ਅਮਰੂਦ ਇਮਿਊਨਿਟੀ ਬੂਸਟਰ ਦਾ ਕੰਮ ਕਰਦੈ
ਅਮਰੂਦ ਵਿਟਾਮਿਨ ਸੀ ਦਾ ਭਰਪੂਰ ਸਰੋਤ ਹੈ। ਸੰਤਰੇ ਦੇ ਮੁਕਾਬਲੇ ਇਸ 'ਚ ਵਿਟਾਮਿਨ-ਸੀ 4 ਗੁਣਾ ਜ਼ਿਆਦਾ ਪਾਇਆ ਜਾਂਦਾ ਹੈ। ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ। ਜਿਸ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਤੇ ਬਿਮਾਰੀਆਂ ਤੋਂ ਬਚ ਸਕਦੇ ਹੋ। ਇਸ ਤੋਂ ਇਲਾਵਾ ਅਮਰੂਦ ਤੁਹਾਡੀਆਂ ਅੱਖਾਂ ਨੂੰ ਵੀ ਸਿਹਤਮੰਦ ਰੱਖਦਾ ਹੈ।
ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ
ਅਮਰੂਦ 'ਚ ਫਾਈਬਰ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਦਾ ਗਲਾਈਸੈਮਿਕ ਇੰਡੈਕਸ ਵੀ ਘੱਟ ਹੁੰਦਾ ਹੈ। ਇਹ ਫਲ ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ। ਇਹ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਜੇ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਅਮਰੂਦ ਨੂੰ ਆਪਣੀ ਡਾਈਟ 'ਚ ਜ਼ਰੂਰ ਸ਼ਾਮਲ ਕਰੋ।
ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਫਾਇਦੇਮੰਦ
ਅਮਰੂਦ ਵਿੱਚ ਸੋਡੀਅਮ ਤੇ ਪੋਟਾਸ਼ੀਅਮ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।
ਖਰਾਬ ਕੋਲੈਸਟ੍ਰੋਲ ਘੱਟ ਕਰਦੈ
ਅਮਰੂਦ ਟ੍ਰਾਈਗਲਿਸਰਾਈਡਸ ਅਤੇ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ। ਜਿਸ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ।
ਕਬਜ਼ ਦੀ ਸਮੱਸਿਆ ਵਿੱਚ ਕਾਰਗਰ
ਅਮਰੂਦ ਵਿੱਚ ਦੂਜੇ ਫਲਾਂ ਦੇ ਮੁਕਾਬਲੇ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਪਾਚਨ ਵਿੱਚ ਮਦਦ ਕਰਦੀ ਹੈ। ਜੇ ਤੁਸੀਂ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਅਮਰੂਦ ਨੂੰ ਆਪਣੀ ਰੋਜ਼ਾਨਾ ਦੀ ਖੁਰਾਕ 'ਚ ਜ਼ਰੂਰ ਸ਼ਾਮਲ ਕਰੋ। ਇਹ ਅੰਤੜੀਆਂ ਦੀ ਗਤੀ ਵਿੱਚ ਵੀ ਮਦਦ ਕਰਦਾ ਹੈ।
ਨਜ਼ਰ ਨੂੰ ਸੁਧਾਰਦਾ ਹੈ
ਅਮਰੂਦ 'ਚ ਵਿਟਾਮਿਨ-ਏ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਜੋ ਅੱਖਾਂ ਲਈ ਜ਼ਰੂਰੀ ਤੱਤ ਹੈ। ਇਸ ਨੂੰ ਖਾਣ ਨਾਲ ਅੱਖਾਂ ਦੀ ਰੌਸ਼ਨੀ ਵਧ ਸਕਦੀ ਹੈ। ਇਹ ਮੋਤੀਆਬਿੰਦ ਦੀ ਸਮੱਸਿਆ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ।
ਗਰਭਵਤੀ ਔਰਤਾਂ ਲਈ ਫਾਇਦੇਮੰਦ
ਅਮਰੂਦ ਨੂੰ ਗਰਭਵਤੀ ਔਰਤਾਂ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਮੌਜੂਦ ਫੋਲਿਕ ਐਸਿਡ ਜਾਂ ਵਿਟਾਮਿਨ ਬੀ-9 ਗਰਭਵਤੀ ਔਰਤਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਇਹ ਅਣਜੰਮੇ ਬੱਚੇ ਦੇ ਦਿਮਾਗੀ ਪ੍ਰਣਾਲੀ ਦੇ ਵਿਕਾਸ ਵਿੱਚ ਮਦਦ ਕਰ ਸਕਦਾ ਹੈ।
ਡਿਸਕਲੇਮਰ। ਲੇਖ ਵਿੱਚ ਦੱਸੀ ਗਈ ਸਲਾਹ ਅਤੇ ਸੁਝਾਅ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਅਤੇ ਕਿਸੇ ਵੀ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।