- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੋ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਰਗਰ ਹੈ। ਪਰ ਕੀ ਤੁਸੀਂ ਜਾਣਦੇ ਹੋ, ਜ਼ਿਆਦਾ ਮਾਤਰਾ ਵਿੱਚ ਨਾਰੀਅਲ ਪਾਣੀ ਪੀਣ ਨਾਲ ਸਿਹਤ ਨੂੰ ਬਹੁਤ ਨੁਕਸਾਨ ਹੋ ਸਕਦਾ ਹੈ। ਤਾਂ ਆਓ ਜਾਣਦੇ ਹਾਂ ਨਾਰੀਅਲ ਪਾਣੀ ਪੀਣ ਦੇ ਮਾੜੇ ਪ੍ਰਭਾਵਾਂ ਬਾਰੇ।

ਨਵੀਂ ਦਿੱਲੀ, ਲਾਈਫਸਟਾਈਲ ਡੈਸਕ। Coconut Water Side Effects : ਨਾਰੀਅਲ ਪਾਣੀ ਨੂੰ ਸਿਹਤ ਦਾ ਖਜ਼ਾਨਾ ਮੰਨਿਆ ਜਾਂਦੈ। ਇਸ ਨੂੰ ਪੀਣ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਨਾਰੀਅਲ ਪਾਣੀ 'ਚ ਪੋਟਾਸ਼ੀਅਮ, ਸੋਡੀਅਮ, ਕਾਰਬੋਹਾਈਡਰੇਟ ਤੇ ਹੋਰ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜੋ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਰਗਰ ਹਨ। ਪਰ ਕੀ ਤੁਸੀਂ ਜਾਣਦੇ ਹੋ, ਜ਼ਿਆਦਾ ਮਾਤਰਾ ਵਿੱਚ ਨਾਰੀਅਲ ਪਾਣੀ ਪੀਣ ਨਾਲ ਸਿਹਤ ਨੂੰ ਬਹੁਤ ਨੁਕਸਾਨ ਹੋ ਸਕਦੈ। ਤਾਂ ਆਓ ਜਾਣਦੇ ਹਾਂ ਨਾਰੀਅਲ ਪਾਣੀ ਪੀਣ ਦੇ ਮਾੜੇ ਪ੍ਰਭਾਵਾਂ ਬਾਰੇ।
ਸ਼ੂਗਰ ਦੇ ਮਰੀਜ਼ਾਂ ਲਈ ਨੁਕਸਾਨਦੇਹ
ਹਾਲਾਂਕਿ ਨਾਰੀਅਲ ਪਾਣੀ ਇੱਕ ਮਿੱਠਾ ਪੀਣ ਵਾਲਾ ਪਦਾਰਥ ਨਹੀਂ ਹੈ, ਪਰ ਇਸ ਵਿੱਚ ਕਾਰਬੋਹਾਈਡਰੇਟ ਤੇ ਕੈਲੋਰੀ ਦੀ ਮਾਤਰਾ ਵਧੇਰੇ ਹੁੰਦੀ ਹੈ। ਜੇ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਨਾਰੀਅਲ ਪਾਣੀ ਪੀਣ ਤੋਂ ਪਰਹੇਜ਼ ਕਰਨਾ ਬਿਹਤਰ ਹੈ।
ਘੱਟ ਬਲੱਡ ਪ੍ਰੈਸ਼ਰ
ਜਿਨ੍ਹਾਂ ਲੋਕਾਂ ਨੂੰ ਘੱਟ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਲਈ ਨਾਰੀਅਲ ਪਾਣੀ ਦਾ ਸੇਵਨ ਨੁਕਸਾਨਦੇਹ ਹੋ ਸਕਦੈ। ਜੇ ਤੁਸੀਂ ਘੱਟ ਬੀਪੀ ਦੇ ਮਰੀਜ਼ ਹੋ, ਤਾਂ ਨਾਰੀਅਲ ਪਾਣੀ ਪੀਣ ਤੋਂ ਪਹਿਲਾਂ ਆਪਣੇ ਡਾਕਟਰ ਨਾਲ ਸਲਾਹ ਕਰੋ।
ਦਸਤ ਦੀ ਸਮੱਸਿਆ
ਜੇ ਤੁਸੀਂ ਜ਼ਿਆਦਾ ਮਾਤਰਾ 'ਚ ਨਾਰੀਅਲ ਪਾਣੀ ਪੀਂਦੇ ਹੋ ਤਾਂ ਇਸ ਨਾਲ ਦਸਤ ਹੋ ਸਕਦੇ ਹਨ। ਇਸ 'ਚ ਪੋਟਾਸ਼ੀਅਮ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਡਾਇਰੀਆ ਦਾ ਕਾਰਨ ਬਣਦਾ ਹੈ।
ਬਲੋਟਿੰਗ ਦੀ ਪਰੇਸ਼ਾਨੀ ਹੋ ਸਕਦੀ ਹੈ
ਨਾਰੀਅਲ ਪਾਣੀ ਜ਼ਿਆਦਾ ਪੀਣ ਨਾਲ ਬਲੋਟਿੰਗ ਹੋ ਸਕਦੀ ਹੈ। ਇਸ ਲਈ ਸਿਹਤਮੰਦ ਭੋਜਨ ਖਾਣ ਤੋਂ ਇਲਾਵਾ ਸੀਮਤ ਮਾਤਰਾ 'ਚ ਨਾਰੀਅਲ ਪਾਣੀ ਪੀਓ।
ਕਿਡਨੀ ਲਈ ਹਾਨੀਕਾਰਕ
ਨਾਰੀਅਲ ਪਾਣੀ ਵਿੱਚ ਪੋਟਾਸ਼ੀਅਮ ਵੱਡੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜਿਸ ਨਾਲ ਗੁਰਦੇ ‘ਤੇ ਅਸਰ ਪੈ ਸਕਦਾ ਹੈ। ਜੇ ਤੁਸੀਂ ਕਿਡਨੀ ਦੇ ਮਰੀਜ਼ ਹੋ ਤਾਂ ਨਾਰੀਅਲ ਪਾਣੀ ਪੀਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਲਓ।
ਭਾਰ ਵੀ ਵਧਦਾ ਹੈ
ਨਾਰੀਅਲ ਪਾਣੀ 'ਚ ਕੈਲੋਰੀ ਜ਼ਿਆਦਾ ਹੁੰਦੀ ਹੈ। ਅਜਿਹੇ 'ਚ ਜੇ ਤੁਸੀਂ ਬਹੁਤ ਜ਼ਿਆਦਾ ਨਾਰੀਅਲ ਪਾਣੀ ਪੀਂਦੇ ਹੋ ਤਾਂ ਤੁਹਾਡਾ ਭਾਰ ਵਧ ਸਕਦਾ ਹੈ। ਇਸ ਲਈ ਨਾਰੀਅਲ ਪਾਣੀ ਜ਼ਿਆਦਾ ਨਹੀਂ ਪੀਣਾ ਚਾਹੀਦਾ।
ਡਿਸਕਲੇਮਰ : ਲੇਖ ਵਿੱਚ ਦੱਸੀ ਗਈ ਸਲਾਹ ਅਤੇ ਸੁਝਾਅ ਸਿਰਫ ਆਮ ਜਾਣਕਾਰੀ ਦੇ ਉਦੇਸ਼ਾਂ ਲਈ ਹਨ ਅਤੇ ਇਹਨਾਂ ਨੂੰ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ, ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।