Quinoa Benefits : ਵਜ਼ਨ ਘਟਾਉਣ ਤੋਂ ਲੈ ਕੇ ਹੱਡੀਆਂ ਨੂੰ ਮਜ਼ਬੂਤ ਕਰਨ ਤਕ, ਜਾਣੋ ਕੁਇਨੋਆ ਦੇ ਅਣਗਿਣਤ ਫਾਇਦੇ
ਭਾਰ ਘਟਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਆਪਣੀ ਖੁਰਾਕ 'ਚ ਪ੍ਰੋਟੀਨ-ਭਰਪੂਰ ਕੁਇਨੋਆ ਬੀਜ ਸ਼ਾਮਲ ਕਰਨੇ ਚਾਹੀਦੇ ਹਨ। ਇਸ 'ਚ ਮੌਜੂਦ ਪ੍ਰੋਟੀਨ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ, ਜੋ ਫੈਟ ਨੂੰ ਤੇਜ਼ੀ ਨਾਲ ਬਰਨ ਕਰਦਾ ਹੈ। ਇਸ 'ਚ ਮੌਜੂਦ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਕਰਵਾਉਂਦਾ ਹੈ।
Publish Date: Mon, 14 Aug 2023 11:30 AM (IST)
Updated Date: Mon, 14 Aug 2023 04:45 PM (IST)
ਨਵੀਂ ਦਿੱਲੀ, ਲਾਈਫਸਟਾਈਲ ਡੈਸਕ : Quinoa Benefits : 'ਕੁਇਨੋਆ' ਸਿਹਤ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਵਿਚ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਕਿ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਲਈ ਇਕ ਸਿਹਤਮੰਦ ਵਿਕਲਪ ਹੈ। ਜੇਕਰ ਤੁਸੀਂ ਪੇਟ ਦੀਆਂ ਸਮੱਸਿਆਵਾਂ ਤੋਂ ਪਰੇਸ਼ਾਨ ਹੋ ਤਾਂ ਕੁਇਨੋਆ ਤੁਹਾਡੇ ਲਈ ਰਾਮਬਾਣ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਸਿਹਤ ਲਈ ਕੁਇਨੋਆ ਦੇ ਹੋਰ ਫਾਇਦੇ।
ਔਰਤਾਂ 'ਚ ਅਨੀਮੀਆ ਦੀ ਸਮੱਸਿਆ ਆਮ ਦੇਖਣ ਨੂੰ ਮਿਲਦੀ ਹੈ। ਕੁਇਨੋਆ 'ਚ ਕਾਫੀ ਮਾਤਰਾ 'ਚ ਆਇਰਨ ਹੁੰਦਾ ਹੈ, ਜੋ ਸਰੀਰ 'ਚ ਖੂਨ ਦੀ ਕਮੀ ਨੂੰ ਪੂਰਾ ਕਰਦਾ ਹੈ।
ਦਿਲ ਲਈ ਸਿਹਤਮੰਦ
ਕੁਇਨੋਆ ਨਿਕੋਟੀਫਲੋਰੀਨ ਤੇ ਰੂਟਿਨ ਵਰਗੇ ਫਾਈਟੋਕੈਮੀਕਲ ਨਾਲ ਭਰਪੂਰ ਹੁੰਦਾ ਹੈ, ਜੋ ਕੁਦਰਤੀ ਤੌਰ 'ਤੇ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰ ਸਕਦਾ ਹੈ।
ਹੱਡੀਆਂ ਨੂੰ ਮਜ਼ਬੂਤ ਕਰੇ
ਓਸਟੀਓਪੋਰੋਸਿਸ ਤੋਂ ਪੀੜਤ ਵਿਅਕਤੀ ਦੀਆਂ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਅਜਿਹੇ 'ਚ ਇਸ ਸਮੱਸਿਆ ਨੂੰ ਘਟਾਉਣ ਲਈ ਤੁਹਾਨੂੰ ਆਪਣੀ ਡਾਈਟ 'ਚ ਕੁਇਨੋਆ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ 'ਚ ਮੌਜੂਦ ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਮੈਂਗਨੀਜ਼ ਆਦਿ ਪੋਸ਼ਕ ਤੱਤ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦੇ ਹਨ।
ਬਲੱਡ ਸ਼ੂਗਰ ਨੂੰ ਕਰੇ ਕੰਟਰੋਲ
ਕੁਇਨੋਆ ਨੂੰ ਸ਼ੂਗਰ ਦੇ ਮਰੀਜ਼ਾਂ ਲਈ ਕਾਫੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਬਲੱਡ ਸ਼ੂਗਰ ਘਟਾਉਣ 'ਚ ਮਦਦ ਕਰਦਾ ਹੈ।
ਭਾਰ ਘਟਾਉਣ 'ਚ ਮਦਦਗਾਰ
ਭਾਰ ਘਟਾਉਣ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ ਨੂੰ ਆਪਣੀ ਖੁਰਾਕ 'ਚ ਪ੍ਰੋਟੀਨ-ਭਰਪੂਰ ਕੁਇਨੋਆ ਬੀਜ ਸ਼ਾਮਲ ਕਰਨੇ ਚਾਹੀਦੇ ਹਨ। ਇਸ 'ਚ ਮੌਜੂਦ ਪ੍ਰੋਟੀਨ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ, ਜੋ ਫੈਟ ਨੂੰ ਤੇਜ਼ੀ ਨਾਲ ਬਰਨ ਕਰਦਾ ਹੈ। ਇਸ 'ਚ ਮੌਜੂਦ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਮਹਿਸੂਸ ਕਰਵਾਉਂਦਾ ਹੈ।