ਤਰਬੂਜ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ। ਇਹ ਰਸਦਾਰ ਫਲ ਨਾਈਟ੍ਰਿਕ ਆਕਸਾਈਡ ਦੇ ਉਤਪਾਦਨ ਨੂੰ ਵਧਾਉਣ ਵਿੱਚ ਮਦਦਗਾਰ ਮੰਨਿਆ ਜਾਂਦਾ ਹੈ।
ਲਾਈਫਸਟਾਈਲ ਡੈਸਕ, ਨਵੀਂ ਦਿੱਲੀ : ਹਰ ਕੋਈ ਫਿੱਟ ਰਹਿਣਾ ਚਾਹੁੰਦਾ ਹੈ ਤੇ ਸਭ ਤੋਂ ਜ਼ਿਆਦਾ ਸਮਾਰਟ ਦਿਸਣਾ ਚਾਹੁੰਦਾ ਹੈ। ਇਸ ਲਈ ਕਈ ਲੋਕ ਜਿੰਮ ਵਿੱਚ ਲੱਖਾਂ ਰੁਪਏ ਖਰਚ ਕਰਦੇ ਹਨ। ਬਹੁਤ ਸਾਰੇ ਲੋਕ ਹਨ ਜਿਨ੍ਹਾਂ ਨੂੰ ਫਾਇਦੇ ਦਿਸਦੇ ਹਨ ਪਰ ਕੁਝ ਲੋਕ ਅਜਿਹੇ ਵੀ ਹਨ, ਜੋ ਚਾਹੇ ਕੁਝ ਵੀ ਕਰ ਲੈਣ ਉਨ੍ਹਾਂ ਦੇ ਸਰੀਰ 'ਤੇ ਕੋਈ ਅਸਰ ਨਹੀਂ ਹੁੰਦਾ। ਦਰਅਸਲ ਮਾਸਪੇਸ਼ੀਆਂ ਦੇ ਵਾਧੇ ਜਾਂ ਸਮਾਰਟਨੈਸ ਲਈ ਸਹੀ ਪੋਸ਼ਣ ਬਹੁਤ ਜ਼ਰੂਰੀ ਹੈ। ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਮਾਸਪੇਸ਼ੀਆਂ ਨੂੰ ਪ੍ਰੋਟੀਨ ਜਾਂ ਮਾਸਾਹਾਰੀ ਭੋਜਨ ਨਾਲ ਹੀ ਬਣਾਇਆ ਜਾ ਸਕਦਾ ਹੈ। ਇਹ ਕੁਝ ਹੱਦ ਤਕ ਸੱਚ ਹੈ ਪਰ ਕਈ ਫਲ ਅਜਿਹੇ ਵੀ ਹਨ ਜੋ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ ਤੇ ਉਨ੍ਹਾਂ ਦੇ ਵਿਕਾਸ ਲਈ ਸਹਾਇਕ ਹੁੰਦੇ ਹਨ।
ਇਨ੍ਹਾਂ ਫਲਾਂ ਵਿੱਚ ਨਾ ਸਿਰਫ਼ ਪ੍ਰੋਟੀਨ ਹੁੰਦਾ ਹੈ ਸਗੋਂ ਇਸ ਵਿੱਚ ਵਿਟਾਮਿਨ, ਖਣਿਜ ਤੇ ਐਂਟੀਆਕਸੀਡੈਂਟ ਵਰਗੇ ਤੱਤ ਵੀ ਹੁੰਦੇ ਹਨ। ਜੋ ਮਾਸਪੇਸ਼ੀਆਂ ਦੇ ਵਾਧੇ (Fruits For Muscles Gain) ਨਾਲ ਸਰੀਰ ਦੀ ਸੰਪੂਰਨ ਸਿਹਤ 'ਚ ਵੀ ਸੁਧਾਰ ਲਿਆਉਂਦੇ ਹਨ। ਇਸ ਆਰਟੀਕਲ ਵਿਚ ਅਸੀਂ ਤੁਹਾਨੂੰ ਅਜਿਹੇ ਫਲਾਂ ਬਾਰੇ ਦੱਸਣ ਜਾ ਰਹੇ ਹਾਂ ਜੋ ਮਾਸਪੇਸ਼ੀਆਂ ਦੇ ਵਾਧੇ ਵਿਚ ਮਦਦਗਾਰ ਹੁੰਦੇ ਹਨ ਤੇ ਉਨ੍ਹਾਂ ਨੂੰ ਤੁਸੀ ਆਪਣੀ ਡਾਈਟ ਵਿਚ ਕਿਵੇਂ ਸ਼ਾਮਲ ਕਰ ਸਕਦੇ ਹੋ।
ਕੇਲਾ
ਕੇਲੇ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟ ਤੇ ਪੋਟਾਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ। ਇਹ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ। ਕਸਰਤ ਤੋਂ ਪਹਿਲਾਂ ਜਾਂ ਬਾਅਦ ਵਿਚ ਕੇਲਾ ਖਾਣ ਨਾਲ ਊਰਜਾ ਮਿਲਦੀ ਹੈ।
ਕੀਵੀ
ਕੀਵੀ ਵਿੱਚ ਵਿਟਾਮਿਨ C ਤੇ E ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ। ਇਹ ਮਾਸਪੇਸ਼ੀਆਂ ਦੇ ਵਾਧੇ ਵਿੱਚ ਵੀ ਮਦਦ ਕਰਦਾ ਹੈ। ਇਸ ਫਲ ਨੂੰ ਸਲਾਦ ਜਾਂ ਸਮੂਦੀ 'ਚ ਮਿਲਾ ਕੇ ਖਾਧਾ ਜਾ ਸਕਦਾ ਹੈ।
ਸੇਬ
ਸੇਬ ਵਿੱਚ ਫਾਈਬਰ ਤੇ ਵਿਟਾਮਿਨ C ਨਾਲ ਕਈ ਤਰ੍ਹਾਂ ਦੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਇਹ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ।
ਅਨਾਰ
ਅਨਾਰ ਖਾਣ ਨਾਲ ਖ਼ੂਨ ਦੀ ਕਮੀ ਠੀਕ ਦੂਰ ਹੁੰਦੀ ਹੈ। ਇਸ ਫਲ 'ਚ ਆਇਰਨ ਤੇ ਐਂਟੀਆਕਸੀਡੈਂਟ ਵਰਗੇ ਤੱਤ ਪਾਏ ਜਾਂਦੇ ਹਨ, ਜੋ ਮਾਸਪੇਸ਼ੀਆਂ 'ਚ ਖੂਨ ਸਰਕੁਲੇਸ਼ਨ ਨੂੰ ਵਧਾਉਂਦਾ ਹੈ। ਇਸ ਕਾਰਨ ਮਾਸਪੇਸ਼ੀਆਂ ਤੇਜ਼ੀ ਨਾਲ ਵਧਦੀਆਂ ਹਨ।
ਤਰਬੂਜ਼
ਤਰਬੂਜ਼ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈ। ਇਹ ਰਸਦਾਰ ਫਲ ਨਾਈਟ੍ਰਿਕ ਆਕਸਾਈਡ ਦੇ ਉਤਪਾਦਨ ਨੂੰ ਵਧਾਉਣ ਵਿੱਚ ਮਦਦਗਾਰ ਮੰਨਿਆ ਜਾਂਦਾ ਹੈ। ਇਹ ਫਲ ਸਾਡੀਆਂ ਮਾਸਪੇਸ਼ੀਆਂ ਵਿੱਚ ਖੂਨ ਸੰਚਾਰ ਨੂੰ ਵਧੀਆ ਬਣਾਉਂਂਦੇ ਹਨ। ਜਿਸ ਨਾਲ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ।
ਅੰਗੂਰ
ਅੰਗੂਰ ਵਿੱਚ ਕਾਰਬੋਹਾਈਡਰੇਟ ਤੇ ਗਲੂਕੋਜ਼ ਵਰਗੇ ਤੱਤ ਪਾਏ ਜਾਂਦੇ ਹਨ। ਇਹ ਸਾਡੀਆਂ ਮਾਸਪੇਸ਼ੀਆਂ ਨੂੰ ਊਰਜਾ ਪ੍ਰਦਾਨ ਕਰਨ ਦਾ ਕੰਮ ਕਰਦੇ ਹਨ। ਕਸਰਤ ਤੋਂ ਪਹਿਲਾਂ ਖਾਣ ਨਾਲ ਮਾਸਪੇਸ਼ੀਆਂ ਦਾ ਸਟੈਮਿਨਾ ਵਧਾਇਆ ਜਾ ਸਕਦਾ ਹੈ।
ਆਪਣੀ ਡਾਈਟ 'ਚ ਇਸ ਤਰ੍ਹਾਂ ਕਰੋ ਸ਼ਾਮਲ