Republic Day 2021 : ਜੇਐੱਨਐੱਨ, ਨਵੀਂ ਦਿੱਲੀ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਸੀਂ ਆਪਣਾ ਗਣਤੰਤਰ ਦਿਵਸ 26 ਜਨਵਰੀ ਨੂੰ ਮਨਾਉਣ ਲਈ ਤਿਆਰ ਹਾਂ। ਇਸ ਸਾਲ ਅਸੀਂ ਆਪਣਾ 72ਵਾਂ ਗਣਤੰਤਰ ਦਿਵਸ ਸੈਲੀਬ੍ਰੇਟ ਕਰਨ ਜਾ ਰਹੇ ਹਾਂ। ਇਸ ਖਾਸ ਦਿਨ ਲਈ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕੋਨੇ-ਕੋਨੇ 'ਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਸਕੂਲਾਂ-ਕਾਲਜਾਂ 'ਚ ਇਸ ਦਿਨ ਹੋਣ ਵਾਲੇ ਪ੍ਰੋਗਰਾਮ ਲਈ ਵਿਦਿਆਰਥੀ ਤਿਆਰੀਆਂ 'ਚ ਜੁਟੇ ਹਨ। ਇਨ੍ਹਾਂ ਸਭ ਦੌਰਾਨ ਤੁਹਾਡੇ ਮਨ ਵਿਚ ਇਹ ਸਵਾਲ ਆਉਂਦਾ ਹੋਵੇਗਾ ਕਿ ਆਖ਼ਿਰ 26 ਜਨਵਰੀ ਨੂੰ ਹੀ ਰਿਪਬਲਿਕ ਡੇਅ (Republic Day 2021) ਕਿਉਂ ਮਨਾਇਆ ਜਾਂਦਾ ਹੈ ਤਾਂ ਆਓ ਜਾਣਦੇ ਹਾਂ।

ਅਸਲ ਵਿਚ ਭਾਰਤ ਦੀ ਸੰਵਿਧਾਨ ਸਭਾ ਨੇ 26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਸਵੀਕਾਰ ਕੀਤਾ ਸੀ ਜਦਕਿ 26 ਜਨਵਰੀ 1950 ਨੂੰ ਭਾਰਤ ਦਾ ਸੰਵਿਧਾਨ ਪੂਰੇ ਦੇਸ਼ ਵਿਚ ਲਾਗੂ ਹੋਇਆ ਸੀ। ਇਸੇ ਦੇ ਮੱਦੇਨਜ਼ਰ ਹਰ ਸਾਲ ਗਣਤੰਤਰ ਦਿਵਸ ਮਨਾਇਆ ਜਾਂਦਾ ਹੈ। 26 ਜਨਵਰੀ ਦਾ ਦਿਨ ਇਸ ਲਈ ਚੁਣਿਆ ਗਿਆ ਕਿਉਂਕਿ 26 ਜਨਵਰੀ 1929 ਨੂੰ ਅੰਗ੍ਰੇਜ਼ਾਂ ਦੀ ਗ਼ੁਲਾਮੀ ਖ਼ਿਲਾਫ਼ ਕਾਂਗਰਸ ਨੇ 'ਪੂਰਨ ਸਵਰਾਜ' ਦਾ ਨਾਅਰਾ ਦਿੱਤਾ ਸੀ। ਇਸ ਤੋਂ ਬਾਅਦ ਹੀ ਇਹ ਦਿਨ ਚੁਣਿਆ ਗਿਆ ਸੀ।

ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ

ਭਾਰਤ ਦੇ ਆਜ਼ਾਦ ਹੋਣ ਤੋਂ ਬਾਅਦ ਸੰਵਿਧਾਨ ਸਭਾ ਦਾ ਗਠਨ ਹੋਇਆ ਸੀ। ਸੰਵਿਧਾਨ ਸਭਾ ਨੇ ਆਪਣਾ ਕੰਮ 9 ਦਸੰਬਰ 1946 ਤੋਂ ਸ਼ੁਰੂ ਕੀਤਾ। ਦੁਨੀਆ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ 2 ਸਾਲ, 11 ਮਹੀਨੇ, 18 ਦਿਨਾਂ 'ਚ ਤਿਆਰ ਹੋਇਆ। ਸੰਵਿਧਾਨ ਸਭਾ ਦੇ ਚੇਅਰਮੈਨ ਡਾ. ਰਾਜੇਂਦਰ ਪ੍ਰਸਾਦ ਨੂੰ 26 ਨਵੰਬਰ 1949 ਨੂੰ ਭਾਰਤ ਦਾ ਸੰਵਿਧਾਨ ਸੌਂਪਿਆ ਗਿਆ, ਇਸ ਲਈ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਰੂਪ 'ਚ ਹਰ ਸਾਲ ਮਨਾਇਆ ਜਾਂਦਾ ਹੈ।

Posted By: Seema Anand