Punjab Assembly Election 2022: ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ 4 ਸੀਟਾਂ ਦੀ ਕੀਤੀ ਅਦਲਾ-ਬਦਲੀ,ਸ਼ਾਮਚੁਰਾਸੀ ਤੋਂ ਮਹਿੰਦਰ ਸਿੰਘ ਸੰਧਰਾਂ ਹੋਣਗੇ BSP ਦੇ ਉਮੀਦਵਾਰ
ਪਾਰਟੀ ਪ੍ਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ ਦਲ ਨੇ ਅੰਮ੍ਰਿਤਸਰ ਨਾਰਥ ਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਹਨ। ਜਿਸ ਦੀ ਥਾਂ ਸ਼ਾਮਚੁਰਾਸੀ ਅਤੇ ਕਪੂਰਥਲਾ ਸੀਟਾਂ ਬਸਪਾ ਨੂੰ ਦਿੱਤੀਆਂ ਹਨ।
Publish Date: Wed, 08 Sep 2021 11:14 AM (IST)
Updated Date: Thu, 09 Sep 2021 07:40 AM (IST)
ਜੈ ਸਿੰਘ ਛਿੱਬਰ,ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਹਿਯੋਗੀ ਪਾਰਟੀ ਬਹੁਜਨ ਸਮਾਜ ਪਾਰਟੀ ਤੋਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਵਿਧਾਨ ਸਭਾ ਸੀਟ ਵਾਪਸ ਲੈ ਲਈ ਹੈ। ਇਸ ਦੇ ਬਦਲੇ ਸ਼ਾਮ ਚੁਰਾਸੀ ਅਤੇ ਕਪੂਰਥਲਾ ਸੀਟ ਬਹੁਜਨ ਸਮਾਜ ਪਾਰਟੀ ਲਈ ਛੱਡ ਦਿੱਤੀ ਹੈ । ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਨੂੰ ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਐਲਾਨਿਆ ਸੀ। ਸੁਖਬੀਰ ਨੇ ਇਹ ਇਹ ਸੀਟ ਬਹੁਜਨ ਸਮਾਜ ਪਾਰਟੀ ਤੋਂ ਵਾਪਸ ਲੈ ਕੇ ਕੋਈ ਹੋਰ ਹਲਕਾ ਦੇਣ ਦਾ ਵਾਅਦਾ ਕੀਤਾ ਸੀ । ਸ਼ਾਮਚੁਰਾਸੀ ਤੋਂ ਮਹਿੰਦਰ ਸਿੰਘ ਸੰਧਰਾਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹੋਣਗੇ।
![naidunia_image]()
ਦਰਅਸਲ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ ਅਗਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲੜ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੰਮ੍ਰਿਤਸਰ ਉੱਤਰੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨ ਲਈ ਤਿਆਰ ਹਨ। ਅਨਿਲ ਜੋਸ਼ੀ ਪਿਛਲੇ ਦਿਨੀਂ ਹੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਮਲੋਟ ਤੋਂ ਹਰਪ੍ਰੀਤ ਸਿੰਘ ਨੂੰ ,ਉੱਤਰੀ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ , ਜਲੰਧਰ ਕੈਂਟ ਹਲਕੇ ਤੋਂ ਜਗਬੀਰ ਸਿੰਘ ਬਰਾੜ ਨੂੰ , ਹਲਕਾ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ , ਅਟਾਰੀ ਹਲਕੇ ਤੋਂ ਗੁਲਜ਼ਾਰ ਰਣੀਕੇ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ , ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।