ਪ੍ਰਕਾਸ਼ ਗਿੱਲ, ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤੇ ਗਏ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ੍ਹ 'ਚੋਂ ਰਿਹਾਅ ਹੋ ਗਏ। ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਨ੍ਹਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਕਾਲਕਾ ਨੇ ਦੱਸਿਆ ਕਿ ਜਿਹੜੇ ਨੌਜਵਾਨ ਰਿਹਾਅ ਹੋਏ ਹਨ ਉਨ੍ਹਾਂ ਵਿਚ ਖੁਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਦੇਹਲਾ ਜ਼ਿਲ੍ਹਾ ਸੰਗਰੂਰ, ਗੁਰਮੇਜ ਸਿੰਘ ਉਰਫ਼ ਗੁਰਮੇਲ ਸਿੰਘ ਵਾਸੀ ਪਿੰਡ ਦੇਹਲਾ ਜ਼ਿਲ੍ਹਾ ਸੰਗਰੂਰ, ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਦੇਹਲਾ ਜ਼ਿਲ੍ਹਾ ਸੰਗਰੂਰ, ਜਗਪਾਲ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਗੱਡੂ ਕਲਾਂ ਪੁਲਿਸ ਥਾਣਾ ਬੋਹਾ, ਅਜੈਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਕਸਿਆਣਾ ਜ਼ਿਲ੍ਹਾ ਪਟਿਆਲਾ, ਧਰਮਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਜ਼ਤਵਾਲ ਜ਼ਿਲ੍ਹਾ ਮੋਗਾ, ਗੁਰਬਿੰਦਰ ਸਿੰਘ ਪੁੱਤਰ ਜੰਗ ਸਿੰਘ ਪਿੰਡ ਘੰਗਰੌਲੀ ਜ਼ਿਲ੍ਹਾ ਪਟਿਆਲਾ, ਸੰਦੀਪ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਸ਼ੇਰੋਂ ਜ਼ਿਲ੍ਹਾ ਪਟਿਆਲਾ, ਹਰਵਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਪਿੰਡ ਲੱਖੋ ਮਾਜਰਾ, ਜ਼ਿਲ੍ਹਾ ਪਟਿਆਲਾ ਤੇ ਰੁਪਿੰਦਰ ਸਿੰਘ ਪੁੱਤਰ ਸੰਤਾ ਸਿੰਘ ਪਾਸੀ ਪਿੰਡ ਪੀਰੋਂ ਜ਼ਿਲ੍ਹਾ ਮਾਨਸਾ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਐੱਫਆਈਆਰ ਨੰਬਰ 49 ਪੁਲਿਸ ਥਾਣਾ ਅਲੀਪੁਰ ਤਹਿਤ ਗਿ੍ਫ਼ਤਾਰ ਕੀਤਾ ਗਿਆ ਸੀ।

ਇਹ ਸਾਰੇ ਨੌਜਵਾਨ ਸ਼ਨਿਚਰਵਾਰ ਨੂੰ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ।

Posted By: Susheel Khanna