ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਵਾਇਰਸ ਫੈਲਾਉਣ ਦੇ ਮੁਲਜ਼ਮ ਤਿੰਨ ਦੇਸ਼ਾਂ ਦੇ 536 ਵਿਦੇਸ਼ੀ ਨਾਗਰਿਕਾਂ ਖਿਲਾਫ਼ ਵੀਰਵਾਰ ਨੂੰ ਦਿੱਲੀ ਪੁਲਿਸ ਦੀ ਕਰਾਈਮ ਬ੍ਰਾਂਚ ਨੇ ਸਾਕੇਤ ਕੋਰਟ 'ਚ 12 ਚਾਰਜਸ਼ੀਟ ਦਾਖ਼ਲ ਕੀਤੀਆਂ ਹਨ। ਇਸ ਤੋਂ ਪਹਿਲਾਂ ਮੰਗਲਵਾਰ ਤੇ ਬੁੱਧਵਾਰ ਨੂੰ 32 ਦੇਸ਼ਾਂ ਦੇ 374 ਵਿਦੇਸ਼ੀ ਜਮਾਤੀਆਂ ਖ਼ਿਲਾਫ਼ 35 ਚਾਰਜਸ਼ੀਟ ਦਾਇਰ ਕੀਤੀਆਂ ਗਈਆਂ ਸਨ।