- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹੈਰਾਨ ਕਰਨ ਵਾਲੀ ਘਟਨਾ ਤੋਂ ਬਾਅਦ ਪਸ਼ੂਆਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਸਥਾ ‘ਪੀਪਲ ਫਾਰ ਦਿ ਐਥੀਕਲ ਟ੍ਰੀਟਮੈਂਟ ਆਫ ਐਨੀਮਲਜ਼ (ਪੇਟਾ) ਇੰਡੀਆ’ ਵੀ ਸਰਗਰਮ ਹੋ ਗਈ ਹੈ।

ਮੁੰਬਈ, (ਏਜੰਸੀ) : ਪੂਰਬੀ ਮੁੰਬਈ ਦੇ ਚੇਂਬੂਰ ਇਲਾਕੇ ਵਿਚ ਲਗਪਗ 20 ਬਿੱਲੀਆਂ ਮਰੀਆਂ ਮਿਲੀਆਂ ਹਨ। ਉਨ੍ਹਾਂ ਦੇ ਸਿਰਾਂ ’ਤੇ ਸੱਟਾਂ ਦੇ ਨਿਸ਼ਾਨ ਵੀ ਹਨ। ਇਸ ਮਾਮਲੇ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਹੈਰਾਨ ਕਰਨ ਵਾਲੀ ਘਟਨਾ ਤੋਂ ਬਾਅਦ ਪਸ਼ੂਆਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀ ਸੰਸਥਾ ‘ਪੀਪਲ ਫਾਰ ਦਿ ਐਥੀਕਲ ਟ੍ਰੀਟਮੈਂਟ ਆਫ ਐਨੀਮਲਜ਼ (ਪੇਟਾ) ਇੰਡੀਆ’ ਵੀ ਸਰਗਰਮ ਹੋ ਗਈ ਹੈ। ਇਸ ਨੇ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਦੀ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸਥਾਨਕ ਪਸ਼ੂ ਦੇਖਭਾਲ ਕਰਤਾ ਰੂਬੀਨਾ ਪਠਾਣ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਕੁਝ ਸਮੇਂ ਵਿਚ ਪੰਜਰਾਪੋਲ ਖੇਤਰ ਵਿਚ ਬਿੱਲੀਆਂ ਦੀਆਂ ਨੁਕਸਾਨੀਆਂ ਲਾਸ਼ਾਂ ਮਿਲੀਆਂ ਹਨ। ਇਸ ਤੋਂ ਬਾਅਦ ਪਠਾਣ ਅਤੇ ਪੇਟਾ ਇੰਡੀਆ ਦੇ ਪ੍ਰਤੀਨਿਧੀਆਂ ਨੇ ਪੁਲਿਸ ਨਾਲ ਸੰਪਰਕ ਕਰ ਕੇ ਸ਼ਿਕਾਇਤ ਦਰਜ ਕਰਵਾਈ। ਇਕ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਉਨ੍ਹਾਂ ਨੂੰ ਛੇ ਬਿੱਲੀਆਂ ਮ੍ਰਿਤ ਮਿਲੀਆਂ ਸਨ। ਆਰਸੀਫ ਥਾਣੇ ਵਿਚ ਅਣਪਛਾਤੇ ਲੋਕਾਂ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ-325 (ਕਿਸੇ ਪਸ਼ੂ ਨੂੰ ਮਾਰ ਕੇ ਜਾਂ ਅਪੰਗ ਬਣਾ ਕੇ ਨੁਕਸਾਨ ਪਹੁੰਚਾਉਣਾ) ਅਤੇ ਪਸ਼ੂ ਕ੍ਰੂਰਤਾ ਨਿਵਾਰਨ ਅਧਿਨਿਯਮ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਸਟੇਸ਼ਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਅਸੀਂ ਇਨ੍ਹਾਂ ਕ੍ਰੂਰ ਕਾਰਿਆਂ ਦੇ ਦੋਸ਼ੀਆਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ। ਪੇਟਾ ਇੰਡੀਆ ਨੇ ਕਿਹਾ ਹੈ ਕਿ ਜੋ ਲੋਕ ਦੋਸ਼ੀਆਂ ਦੀ ਜਾਣਕਾਰੀ ਦੇਣਗੇ, ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।