ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਨੇ 2016 'ਚ ਕਰਵਾਈ ਸੰਯੁਕਤ ਸਿਵਲ ਸੇਵਾ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਝਾਰਖੰਡ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ ਰਾਜ ਲੋਕ ਸੇਵਾ ਕਮਿਸ਼ਨ ਨੂੰ ਆਰੰਭਿਕ ਪ੍ਰੀਖਿਆ ਦੇ ਨਤੀਜਿਆਂ 'ਚ ਸੋਧ ਕਰਨ ਦਾ ਨਿਰਦੇਸ਼ ਦਿੱਤਾ ਸੀ। ਜੱਜ ਇੰਦੂ ਮਲਹੋਤਰਾ ਅਤੇ ਜੱਜ ਅਜੈ ਰਸਤੋਗੀ ਦੀ ਬੈਂਚ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ 'ਚ ਦਖ਼ਲ ਦੇਣ ਦਾ ਕੋਈ ਆਧਾਰ ਨਹੀਂ ਹੈ। ਇਸ ਕਰ ਕੇ ਵਿਸ਼ੇਸ਼ ਇਜਾਜ਼ਤ ਅਰਜ਼ੀ ਖ਼ਾਰਜ ਕੀਤੀ ਜਾਂਦੀ ਹੈ।