ਤਿਰੂਅਨੰਤਪੁਰਮ (ਪੀਟੀਆਈ) : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਖ-ਵੱਖ ਸੂਬਿਆਂ 'ਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਕੇਰਲ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਆਬਜ਼ਰਵਰ ਬਣਾਏ ਗਏ ਗਹਿਲੋਤ ਨੇ ਕਿਹਾ ਕਿ ਰਾਜਸਥਾਨ 'ਚ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਸਖ਼ਤ ਵਿਰੋਧ ਕਾਰਨ ਬਚ ਗਈ। ਸੀਨੀਅਰ ਕਾਂਗਰਸੀ ਨੇਤਾ ਨੇ ਕਿਹਾ ਕਿ ਰਾਸ਼ਟਰੀ ਸਵੈ-ਸੇਵਕ ਸੰਘ ਤੇ ਭਾਜਪਾ ਲੋਕਤੰਤਰ ਨੂੰ ਖ਼ਤਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕਾਂਗਰਸ ਮੁਕਤ ਭਾਰਤ ਮੁਹਿੰਮ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਗਹਿਲੋਤ ਦੇ ਨਾਲ ਕਾਂਗਰਸ ਦੋ ਦੋ ਹੋਰ ਅਬਜ਼ਰਵਰਾਂ-ਗੋਆ ਦੇ ਮੁੱਖ ਮੰਤਰੀ ਐੱਲ ਫਲੇਰੀਆ ਤੇ ਕਰਨਾਟਕ ਦੇ ਸਾਬਕਾ ਉਪ ਮੁੱਖ ਮੰਤਰੀ ਜੀ. ਪਰਮੇਸ਼ਵਰ ਵੀ ਸਨ। ਤਿੰਨਾਂ ਨੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ।