ਸਟੇਟ ਬਿਊਰੋ, ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀਐੱਸਜੀਐੱਮਸੀ) ਚੋਣਾਂ ਲਈ 504 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰਿਆ ਹੈ। ਬੁੱਧਵਾਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਆਖ਼ਰੀ ਦਿਨ ਹੈ। ਵੀਰਵਾਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ। 10 ਅਪ੍ਰਰੈਲ ਤਕ ਨਾਮ ਵਾਪਸ ਲਏ ਜਾ ਸਕਦੇ ਹਨ। ਡੀਐੱਸਜੀਐੱਮਸੀ ਦੇ 46 ਮੈਂਬਰਾਂ ਦੀ ਚੋਣ ਲਈ 25 ਅਪ੍ਰਰੈਲ ਨੂੰ ਵੋਟਾਂ ਪੈਣੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ ਬਾਦਲ), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ), ਜਗ ਆਸਰਾ ਗੁਰੂ ਓਟ (ਜਾਗੋ) ਸਮੇਤ ਸੱਤ ਪਾਰਟੀਆਂ ਚੋਣ ਮੈਦਾਨ 'ਚ ਹਨ। ਇਸ ਦੇ ਨਾਲ ਹੀ ਹੀ ਕੁਝ ਆਜ਼ਾਦ ਉਮੀਦਵਾਰਾਂ ਨੇ ਵੀ ਨਾਮਜ਼ਦਗੀ ਪੱਤਰ ਭਰਿਆ ਹੈ। ਆਖ਼ਰੀ ਦਿਨ ਵੀ ਕਈ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰਿਆ ਹੈ। ਨਾਮ ਵਾਪਸ ਲੈਣ ਦੀ ਤਰੀਕ ਸਮਾਪਤ ਹੋਣ ਤੋਂ ਬਾਅਦ ਪਤਾ ਲੱਗੇਗਾ ਕਿ ਚੋਣ ਮੈਦਾਨ 'ਚ ਕਿੰਨੇ ਉਮੀਦਵਾਰ ਰਹਿੰਦੇ ਹਨ।