ਦੇਹਰਾਦੂਨ : 57 ਅਫਸਰਾਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਮਸੂਰੀ ਸਥਿਤ ਆਈਏਐੱਸ ਅਕੈਡਮੀ ਨੂੰ ਬੰਦ ਕਰ ਦਿੱਤਾ ਗਿਆ ਹੈ। ਸੂਚਨਾ ਮੁਤਾਬਕ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ 'ਚ ਕੱਲ੍ਹ ਤੋਂ ਲੈ ਕੇ ਹੁਣ ਤਕ 57 ਅਫਸਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸਦੀ ਪੁਸ਼ਟੀ ਅਮਲਾ ਮੰਤਰਾਲੇ ਨੇ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਅਕੈਡਮੀ ਪੰਜ ਕੰਟੇਨਮੈਂਟ ਜ਼ੋਨਾਂ 'ਚ ਵੰਡੀ ਗਈ ਹੈ ਤੇ ਇਸ ਨੂੰ ਅਗਲੇ ਹੁਕਮਾਂ ਤਕ ਬੰਦ ਕਰ ਦਿੱਤਾ ਗਿਆ ਹੈ।

Posted By: Susheel Khanna