- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਚਕਪਿਕਰੋਂਗ ਉਪ ਮੰਡਲ ਅਤੇ ਚੰਦੇਲ ਜ਼ਿਲ੍ਹੇ ਦੇ ਆਸ-ਪਾਸ ਦੇ ਇਲਾਕਿਆਂ ਵਿਚ ਮਿਲਾਵਟੀ ਸ਼ਰਾਬ ਪੀਣ ਕਾਰਨ ਅੱਠ ਮੌਤਾਂ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਹਾਲਾਂਕਿ, ਮੌਤਾਂ ਦੇ ਸਹੀ ਕਾਰਨ ਦੀ ਹਾਲੇ ਡਾਕਟਰੀ ਜਾਂਚ ਰਾਹੀਂ ਪੁਸ਼ਟੀ ਨਹੀਂ ਹੋਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇੰਫਾਲ (ਪੀਟੀਆਈ) : ਮਨੀਪੁਰ ਦੇ ਚੰਦੇਲ ਜ਼ਿਲ੍ਹੇ ਵਿਚ ਕਥਿਤ ਤੌਰ ’ਤੇ ਮਿਲਾਵਟੀ ਸ਼ਰਾਬ ਪੀਣ ਕਾਰਨ ਤਿੰਨ ਦਿਨਾਂ ਦੇ ਅੰਦਰ ਅੱਠ ਲੋਕਾਂ ਦੀ ਮੌਤ ਹੋ ਗਈ। ਸ਼ੁੱਕਰਵਾਰ ਨੂੰ ਦੋ ਵਿਅਕਤੀਆਂ ਦੀ ਮੌਤ ਹੋਈ ਸੀ ਜਦਕਿ ਇਕ ਵਿਅਕਤੀ ਨੇ ਵੀਰਵਾਰ ਨੂੰ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ 18 ਨਵੰਬਰ ਨੂੰ ਪੰਜ ਵਿਅਕਤੀਆਂ ਦੀ ਜਾਨ ਗਈ ਸੀ।
ਪੁਲਿਸ ਨੇ ਚਕਪਿਕਰੋਂਗ ਉਪ ਮੰਡਲ ਅਤੇ ਚੰਦੇਲ ਜ਼ਿਲ੍ਹੇ ਦੇ ਆਸ-ਪਾਸ ਦੇ ਇਲਾਕਿਆਂ ਵਿਚ ਮਿਲਾਵਟੀ ਸ਼ਰਾਬ ਪੀਣ ਕਾਰਨ ਅੱਠ ਮੌਤਾਂ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਹਾਲਾਂਕਿ, ਮੌਤਾਂ ਦੇ ਸਹੀ ਕਾਰਨ ਦੀ ਹਾਲੇ ਡਾਕਟਰੀ ਜਾਂਚ ਰਾਹੀਂ ਪੁਸ਼ਟੀ ਨਹੀਂ ਹੋਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਚੰਦੇਲ ਦੇ ਪੁਲਿਸ ਸੁਪਰਡੈਂਟ ਧਰਮਿੰਦਰ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਦੱਸਿਆ ਕਿ ਮ੍ਰਿਤਕਾਂ ਨੇ ਕਥਿਤ ਤੌਰ ’ਤੇ ਜਿਹੜੀ ਸ਼ਰਾਬ ਪੀਤੀ ਸੀ, ਉਹ ਕਾਕਚਿੰਗ ਜ਼ਿਲ੍ਹੇ ਦੇ ਸੁਗਨੂ ਤੋਂ ਖ਼ਰੀਦੀ ਗਈ ਸੀ। ਉਨ੍ਹਾਂ ਕਿਹਾ ਕਿ ਚੰਦੇਲ ਵਿਚ ਸਥਾਨਕ ਪੱਧਰ ’ਤੇ ਸ਼ਰਾਬ ਬਣਾਏ ਜਾਣ ਜਾਂ ਇਸ ਦੇ ਉਤਪਾਦਨ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਪੁਲਿਸ ਨੇ ਅਗਲੇ ਹੁਕਮਾਂ ਤੱਕ ਸਥਾਨਕ ਪੱਧਰ ’ਤੇ ਬਣੀ ਸ਼ਰਾਬ ਅਤੇ ਸ਼ੱਕੀ ਸਰੋਤਾਂ ਤੋਂ ਖ਼ਰੀਦੇ ਨਸ਼ੀਲੇ ਪੀਣਯੋਗ ਪਦਾਰਥਾਂ ਦਾ ਸੇਵਨ ਨਾ ਕਰਨ ਦੀ ਅਪੀਲ ਕੀਤੀ ਹੈ।