ਜੇਐੱਨਐੱਨ, ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਦੇਸ਼ ਵਿਚ ਹੁਣ ਤਕ 109 ਕਰੋੜ ਤੋਂ ਵੱਧ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਹਰ ਘਰ ਦਸਤਕ ਦੇ ਤਹਿਤ ਸਾਰੇ ਸਿਹਤ ਕਰਮਚਾਰੀ ਘਰ-ਘਰ ਜਾ ਕੇ ਟੀਕਾਕਰਨ ਮੁਹਿੰਮ ਚਲਾ ਰਹੇ ਹਨ। ਇਸ ਤੋਂ ਇਲਾਵਾ ਸਾਨੂੰ ਖੁਸ਼ੀ ਹੈ ਕਿ 96 ਦੇਸ਼ਾਂ ਨੇ ਭਾਰਤ ਦੇ ਦੋਵਾਂ ਟੀਕਿਆਂ (ਕੋਵੈਕਸੀਨ ਅਤੇ ਕੋਵਿਸ਼ੀਲਡ) ਨੂੰ ਮਾਨਤਾ ਦਿੱਤੀ ਹੈ। ਹੁਣ ਤਕ WHO ਨੇ EUL ਵਿਚ 8 ਟੀਕੇ ਸ਼ਾਮਲ ਕੀਤੇ ਹਨ। WHO ਨੇ ਕੁਝ ਦਿਨ ਪਹਿਲਾਂ ਹੀ ਵੈਕਸੀਨ ਨੂੰ ਮਾਨਤਾ ਦਿੱਤੀ ਹੈ।

Posted By: Sarabjeet Kaur