ਜੇਐੱਨਐੱਨ, ਗੁਰੂਗ੍ਰਾਮ : ਮੇਦਾਂਤਾ ਹਸਪਤਾਲ 'ਚ ਭਰਤੀ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੀ ਪਤਨੀ ਸਾਧਨਾ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਮੁਲਾਇਮ ਸਿੰਘ ਨੇ ਗੈਲਰੀ ਵਿਚ ਚਹਿਲਕਦਮੀ ਕਰ ਕੇ ਸਮਾਂ ਬਤੀਤ ਕੀਤਾ।

ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਰੋਨਾ ਇਨਫੈਕਸ਼ਨ ਦੇ ਇਲਾਵਾ ਕੋਈ ਤਕਲੀਫ ਨਹੀਂ ਹੈ ਅਤੇ ਉਹ ਆਰਾਮ ਨਾਲ ਖਾਣਾ ਖਾ ਰਹੇ ਹਨ। ਡਾਕਟਰਾਂ ਅਨੁਸਾਰ ਉਹ ਜਲਦੀ ਠੀਕ ਹੋ ਜਾਣਗੇ। ਮੁਲਾਇਮ ਸਿੰਘ ਯਾਦਵ ਅਨੁਸਾਰ ਉਹ ਜਲਦੀ ਠੀਕ ਹੋ ਜਾਣਗੇ। ਮੁਲਾਇਮ ਸਿੰਘ ਯਾਦਵ ਨੂੰ ਕੋਰੋਨਾ ਇਨਫੈਕਸ਼ਨ ਹੋਣ ਪਿੱਛੋਂ 14 ਅਕਤੂਬਰ ਨੂੰ ਮੇਦਾਂਤਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਤਿੰਨ ਘਰੇਲੂ ਸਹਾਇਕਾਂ ਨੂੰ ਵੀ ਭਰਤੀ ਕਰਵਾਇਆ ਗਿਆ ਸੀ। ਉਹ ਵੀ ਕੋਰੋਨਾ ਪ੍ਰਭਾਵਿਤ ਸਨ। ਸਾਰਿਆਂ ਦੀ ਸਿਹਤ ਹੁਣ ਬਿਹਤਰ ਹੈ। ਸੀਨੀਅਰ ਫਿਜ਼ੀਸ਼ੀਅਨ ਡਾ. ਸੁਸ਼ੀਲਾ ਕਟਾਰੀਆ ਦੀ ਦੇਖਰੇਖ ਵਿਚ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।