35 ਸਾਲਾ ਨੌਜਵਾਨ ਨੇ 3 ਸਾਲ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਧੀ ਦੀ ਹਾਲਤ ਵੇਖ ਮਾਂ ਦੀਆਂ ਨਿਕਲੀਆਂ ਚੀਕਾਂ
ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਤਿੰਨ ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਹੋਇਆ ਹੈ। ਦੋਸ਼ ਹੈ ਕਿ 35 ਸਾਲਾ ਨੌਜਵਾਨ ਬੱਚੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਦਰਿੰਦਗੀ ਕੀਤੀ। ਪਰਿਵਾਰ ਵਾਲਿਆਂ ਨੂੰ ਬੱਚੀ ਖੂਨ ਨਾਲ ਲੱਥਪੱਥ ਮਿਲੀ।
Publish Date: Mon, 24 Nov 2025 01:02 PM (IST)
Updated Date: Mon, 24 Nov 2025 01:03 PM (IST)
ਨੈਸ਼ਨਲ ਡੈਸਕ : ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ, ਜਿੱਥੇ ਇੱਕ ਤਿੰਨ ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਹੋਇਆ ਹੈ। ਦੋਸ਼ ਹੈ ਕਿ 35 ਸਾਲਾ ਨੌਜਵਾਨ ਬੱਚੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਦਰਿੰਦਗੀ ਕੀਤੀ। ਪਰਿਵਾਰ ਵਾਲਿਆਂ ਨੂੰ ਬੱਚੀ ਖੂਨ ਨਾਲ ਲੱਥਪੱਥ ਮਿਲੀ। ਉਸ ਦੇ ਪ੍ਰਾਈਵੇਟ ਅੰਗ 'ਚੋਂ ਖੂਨ ਵਹਿ ਰਿਹਾ ਸੀ। ਤੁਰੰਤ ਮਾਸੂਮ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਉਸ ਨੂੰ ਉੱਚ ਕੇਂਦਰ (Higher Centre) ਲਈ ਰੈਫਰ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਇਹ ਸ਼ਰਮਨਾਕ ਮਾਮਲਾ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚੋਂ ਸਾਹਮਣੇ ਆਇਆ ਹੈ। ਜਿੱਥੇ ਮਿਤੌਲੀ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਤਿੰਨ ਸਾਲ ਦੀ ਬੱਚੀ ਨਾਲ ਦਰਿੰਦਗੀ ਕੀਤੀ ਗਈ ਹੈ। ਦੱਸਿਆ ਗਿਆ ਕਿ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਇਸੇ ਦੌਰਾਨ ਮੁਲਜ਼ਮ ਬੱਚੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ 35 ਸਾਲਾ ਨੌਜਵਾਨ ਨੇ ਬੱਚੀ ਨਾਲ ਜਬਰ-ਜ਼ਨਾਹ ਕੀਤਾ ਹੈ।
ਇਧਰ, ਪਰਿਵਾਰ ਵਾਲਿਆਂ ਨੇ ਬੱਚੀ ਨੂੰ ਲੱਭਣਾ ਸ਼ੁਰੂ ਕੀਤਾ ਤਾਂ ਉਹ ਗੰਭੀਰ ਹਾਲਤ ਵਿੱਚ ਮਿਲੀ। ਉਸ ਦੇ ਕੱਪੜੇ ਖੂਨ ਨਾਲ ਲੱਥਪੱਥ ਸਨ। ਤੁਰੰਤ ਬੱਚੀ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸਦੀ ਗੰਭੀਰ ਹਾਲਤ ਦੇਖਦਿਆਂ ਉਸਨੂੰ ਉੱਚ ਕੇਂਦਰ ਲਈ ਰੈਫਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਬੱਚੀ ਨਾਲ ਜਬਰ-ਜ਼ਨਾਹ ਹੋਣ ਦਾ ਖਦਸ਼ਾ ਜਤਾਇਆ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।