ਖ਼ੌਫ਼ਨਾਕ ਹਾਦਸਾ: ਇਟਾਵਾ 'ਚ ਡਬਲ ਡੈਕਰ ਬੱਸ 'ਚ ਲੱਗੀ ਭਿਆਨਕ ਅੱਗ, 40 ਯਾਤਰੀਆਂ ਨੇ ਕੁੱਦ ਕੇ ਬਚਾਈ ਜਾਨ
ਘਟਨਾ ਫ੍ਰੈਂਡਜ਼ ਕਾਲੋਨੀ ਖੇਤਰ 'ਚ ਸੀਆ ਦੇਵੀ ਮੈਮੋਰੀਅਲ ਹਸਪਤਾਲ ਦੇ ਸਾਹਮਣੇ ਦੀ ਦੱਸੀ ਗਈ ਹੈ। ਅੱਗ ਇੰਨੀ ਤੇਜ਼ ਸੀ ਕਿ ਦੇਖਦੇ ਹੀ ਦੇਖਦੇ ਪੂਰੀ ਬੱਸ ਅੱਗ ਦੀਆਂ ਲਪਟਾਂ 'ਚ ਘਿਰ ਗਈ। ਯਾਤਰੀਆਂ ਨੇ ਕਿਸੇ ਤਰ੍ਹਾਂ ਬੱਸ 'ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਇਸ ਦੌਰਾਨ ਯਾਤਰੀਆਂ ਦਾ ਲੱਖਾਂ ਰੁਪਏ ਦਾ ਸਾਮਾਨ, ਗਹਿਣੇ, ਜ਼ਰੂਰੀ ਦਸਤਾਵੇਜ਼ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।
Publish Date: Mon, 07 Sep 2026 12:18 PM (IST)
Updated Date: Mon, 07 Sep 2026 12:24 PM (IST)
ਜਾਗਰਣ ਸੰਵਾਦਦਾਤਾ, ਇਟਾਵਾ। ਫ੍ਰੈਂਡਜ਼ ਕਾਲੋਨੀ ਥਾਣਾ ਖੇਤਰ 'ਚ ਸੋਮਵਾਰ ਸਵੇਰੇ ਦਿੱਲੀ ਤੋਂ ਰਾਠ ਜਾ ਰਹੀ ਬੁੰਦੇਲਖੰਡ ਟ੍ਰੈਵਲਜ਼ ਦੀ ਸਲੀਪਰ ਬੱਸ 'ਚ ਅਚਾਨਕ ਭਿਆਨਕ ਅੱਗ ਲੱਗ ਗਈ। ਬੱਸ 'ਚ ਅੱਗ ਲੱਗਦਿਆਂ ਹੀ ਯਾਤਰੀਆਂ 'ਚ ਹਫ਼ੜਾ-ਦਫ਼ੜੀ ਮਚ ਗਈ। ਲਗਪਗ 40 ਯਾਤਰੀਆਂ ਨੇ ਬੱਸ ਤੋਂ ਕੁੱਦ ਕੇ ਆਪਣੀ ਜਾਨ ਬਚਾਈ। ਹਾਦਸੇ ’ਚ ਕਿਸੇ ਯਾਤਰੀ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਘਟਨਾ ਫ੍ਰੈਂਡਜ਼ ਕਾਲੋਨੀ ਖੇਤਰ 'ਚ ਸੀਆ ਦੇਵੀ ਮੈਮੋਰੀਅਲ ਹਸਪਤਾਲ ਦੇ ਸਾਹਮਣੇ ਦੀ ਦੱਸੀ ਗਈ ਹੈ। ਅੱਗ ਇੰਨੀ ਤੇਜ਼ ਸੀ ਕਿ ਦੇਖਦੇ ਹੀ ਦੇਖਦੇ ਪੂਰੀ ਬੱਸ ਅੱਗ ਦੀਆਂ ਲਪਟਾਂ 'ਚ ਘਿਰ ਗਈ। ਯਾਤਰੀਆਂ ਨੇ ਕਿਸੇ ਤਰ੍ਹਾਂ ਬੱਸ 'ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਇਸ ਦੌਰਾਨ ਯਾਤਰੀਆਂ ਦਾ ਲੱਖਾਂ ਰੁਪਏ ਦਾ ਸਾਮਾਨ, ਗਹਿਣੇ, ਜ਼ਰੂਰੀ ਦਸਤਾਵੇਜ਼ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਅੱਗ ਬੁਝਾਏ ਜਾਣ ਤੱਕ ਬੱਸ ਪੂਰੀ ਤਰ੍ਹਾਂ ਨੁਕਸਾਨੀ ਜਾ ਚੁੱਕੀ ਸੀ। ਹਾਦਸੇ ਤੋਂ ਬਾਅਦ ਮੌਕੇ 'ਤੇ ਕਾਫ਼ੀ ਦੇਰ ਤੱਕ ਹਫ਼ੜਾ-ਦਫ਼ੜੀ ਦਾ ਮਾਹੌਲ ਰਿਹਾ।
ਸੀ.ਓ. ਸਿਟੀ ਨੇ ਲਿਆ ਜਾਇਜ਼ਾ
ਸੀ.ਓ. ਸਿਟੀ ਅਵਨੀਸ਼ ਕੁਮਾਰ ਸਿੰਘ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬੱਸ 'ਚ ਸਵਾਰ ਯਾਤਰੀਆਂ ਤੋਂ ਘਟਨਾ ਦੀ ਜਾਣਕਾਰੀ ਲਈ। ਯਾਤਰੀਆਂ ਨੂੰ ਪਰੇਸ਼ਾਨੀ ਨਾ ਹੋਵੇ, ਇਸ ਲਈ ਦੂਜੀਆਂ ਬੱਸਾਂ ਰਾਹੀਂ ਉਨ੍ਹਾਂ ਨੂੰ ਉਨ੍ਹਾਂ ਦੀ ਮੰਜ਼ਿਲ ਲਈ ਰਵਾਨਾ ਕਰਵਾਇਆ ਗਿਆ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ 'ਚ ਜੁਟੀ ਹੋਈ ਹੈ।