ਪਤਨੀ ਨਾਲ ਝਗੜੇ ਦਾ ਖੌਫਨਾਕ ਬਦਲਾ! ਸਹੁਰੇ ਘਰ ਦੀਆਂ ਤਿੰਨ ਸਕੂਟਰੀਆਂ ਸਾੜੀਆਂ, CCTV ’ਚ ਕੈਦ ਹੋਈ ਕਰਤੂਤ ਪਤਨੀ ਨਾਲ ਵਿਵਾਦ ਤੋਂ ਬਾਅਦ ਇੱਕ ਨੌਜਵਾਨ ਨੇ ਪ੍ਰਯਾਗਰਾਜ ਵਿੱਚ ਆਪਣੇ ਸਹੁਰੇ ਘਰ ਜਾ ਕੇ ਤਿੰਨ ਸਕੂਟਰੀਆਂ ਨੂੰ ਅੱਗ ਲਗਾ ਦਿੱਤੀ। ਇਹ ਪੂਰੀ ਘਟਨਾ CCTV ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
Publish Date: Mon, 05 Oct 2026 02:25 PM (IST)
Updated Date: Mon, 05 Oct 2026 02:27 PM (IST)
ਜਾਗਰਣ ਸੰਵਾਦਦਾਤਾ, ਪ੍ਰਯਾਗਰਾਜ। ਸ਼ਹਿਰ ਦੇ ਬਹਾਦੁਰਗੰਜ ਸਥਿਤ ਲੋਹੀਆ ਪਾਂਡੇ ਦਾ ਹਾਤਾ ’ਚ ਪਤਨੀ ਦੇ ਪੇਕੇ ਘਰ ਪਹੁੰਚੇ ਇੱਕ ਨੌਜਵਾਨ ਨੇ ਵੱਡੀ ਘਟਨਾ ਨੂੰ ਅੰਜਾਮ ਦਿੱਤਾ। ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਨਾਰਾਜ਼ ਹੋ ਕੇ ਉਹ ਆਪਣੇ ਸਹੁਰੇ ਘਰ ਪਹੁੰਚਿਆ ਤੇ ਉੱਥੇ ਖੜ੍ਹੀਆਂ ਤਿੰਨ ਸਕੂਟੀਆਂ ਨੂੰ ਅੱਗ ਲਗਾ ਦਿੱਤੀ। ਇਸ ਕਾਰਨ ਇਲਾਕੇ ’ਚ ਹਫੜਾ-ਦਫੜੀ ਮਚ ਗਈ। ਸਕੂਟਰੀਆਂ ਨੂੰ ਅੱਗ ਲਗਾਉਣ ਦੀ ਪੂਰੀ ਘਟਨਾ ਉੱਥੇ ਲੱਗੇ CCTV ਕੈਮਰੇ ’ਚ ਕੈਦ ਹੋ ਗਈ।
ਲੋਹੀਆ ਪਾਂਡੇ ਦਾ ਹਾਤਾ ’ਚ ਰਹਿਣ ਵਾਲੀ ਇੱਕ ਲੜਕੀ ਨੇ ਕਰੀਬ ਇੱਕ ਮਹੀਨਾ ਪਹਿਲਾਂ ਨੌਜਵਾਨ ਨਾਲ ਲਵ ਮੈਰਿਜ ਕੀਤੀ ਸੀ। ਬਾਅਦ ’ਚ ਕਿਸੇ ਗੱਲ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਵਿਵਾਦ ਹੋ ਗਿਆ। ਇਸ ਤੋਂ ਬਾਅਦ ਪਤਨੀ ਆਪਣੇ ਪੇਕੇ ਘਰ ਆ ਕੇ ਰਹਿਣ ਲੱਗ ਪਈ ਸੀ। ਦੋਸ਼ ਹੈ ਕਿ ਇਸ ਗੱਲ ਤੋਂ ਨਾਰਾਜ਼ ਪਤੀ ਐਤਵਾਰ ਦੇਰ ਰਾਤ ਕਰੀਬ ਤਿੰਨ ਵਜੇ ਪਤਨੀ ਦੇ ਪੇਕੇ ਘਰ ਪਹੁੰਚਿਆ।
ਇਸ ਤੋਂ ਬਾਅਦ ਉਸ ਨੇ ਬਾਹਰ ਖੜ੍ਹੀਆਂ ਤਿੰਨ ਸਕੂਟਰੀਆਂ ’ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਕੁਝ ਹੀ ਸਮੇਂ ’ਚ ਸਕੂਟੀਆਂ ਧੂ-ਧੂ ਕਰਕੇ ਸੜਨ ਲੱਗੀਆਂ। ਆਸ-ਪਾਸ ਦੇ ਲੋਕਾਂ ਨੂੰ ਜਦੋਂ ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।
ਇਸ ਮਾਮਲੇ ’ਚ ਪੀੜਤ ਪੱਖ ਦੀ ਸ਼ਿਕਾਇਤ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਪੁਲਿਸ CCTV ਫੁਟੇਜ ਦੇ ਆਧਾਰ ’ਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ।