ਮੁੰਬਈ ਦੇ ਕੁਰਲਾ ਇਲਾਕੇ 'ਚ ਇਮਾਰਤ 'ਚ ਲੱਗੀ ਭਿਆਨਕ ਅੱਗ, 60 ਲੋਕਾਂ ਨੂੰ ਸੁਰੱਖਿਅਤ ਕੱਢਿਆ ਬਾਹਰ, 39 ਹਸਪਤਾਲ 'ਚ ਦਾਖਲ
ਅੱਗ ਦੀ ਲਪੇਟ 'ਚ ਆਏ 39 ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਬੀਐਮਸੀ ਮੁਤਾਬਕ ਫਾਇਰਫਾਈਟਰਜ਼ ਨੇ ਅੱਗ ’ਤੇ ਕਾਬੂ ਪਾ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
Publish Date: Sat, 16 Sep 2023 09:13 AM (IST)
Updated Date: Sat, 16 Sep 2023 10:31 AM (IST)
ਮੁੰਬਈ, ਏਜੰਸੀ: ਮੁੰਬਈ 'ਚ ਕੁਰਲਾ ਬਿਲਡਿੰਗ ਨੂੰ ਅੱਗ ਲੱਗਣ ਦਾ ਵੱਡਾ ਹਾਦਸਾ ਹੋ ਗਿਆ ਹੈ। ਅੱਗ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਅੱਗ ਇੰਨੀ ਭਿਆਨਕ ਸੀ ਕਿ 39 ਲੋਕ ਜ਼ਖਮੀ ਹੋ ਗਏ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਫਾਈਟਰਜ਼ ਮੌਕੇ 'ਤੇ ਪਹੁੰਚ ਗਏ ਅਤੇ ਵੱਖ-ਵੱਖ ਮੰਜ਼ਿਲਾਂ 'ਚੋਂ ਕਰੀਬ 60 ਲੋਕਾਂ ਨੂੰ ਬਚਾਇਆ।
39 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ
ਅੱਗ ਦੀ ਲਪੇਟ 'ਚ ਆਏ 39 ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਬੀਐਮਸੀ ਮੁਤਾਬਕ ਫਾਇਰਫਾਈਟਰਜ਼ ਨੇ ਅੱਗ ’ਤੇ ਕਾਬੂ ਪਾ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।