- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਣਤੰਤਰ ਦਿਵਸ ਦੇ ਮੌਕੇ 'ਤੇ ਕੋਰਾਪੁਟ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। 26 ਜਨਵਰੀ 2026 ਨੂੰ ਪੂਰੇ ਜ਼ਿਲ੍ਹੇ ਵਿੱਚ ਮਾਸਾਹਾਰੀ ਖਾਧ ਪਦਾਰਥਾਂ ਦੀ ਵਿਕਰੀ 'ਤੇ ਮੁਕੰਮਲ ਪਾਬੰਦੀ ਰਹੇਗੀ। ਇਸ ਦੌਰਾਨ ਮਾਸ, ਚਿਕਨ, ਮੱਛੀ ਅਤੇ ਅੰਡਿਆਂ ਦੀ ਵਿਕਰੀ ਨਹੀਂ ਕੀਤੀ ਜਾ ਸਕੇਗੀ। ਜ਼ਿਲ੍ਹਾ ਕਲੈਕਟਰ ਮਨੋਜ ਸਤਿਆਵਾਨ ਮਹਾਜਨ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਾਰੇ ਬਲਾਕ ਵਿਕਾਸ ਅਫ਼ਸਰਾਂ (BDOs), ਤਹਿਸੀਲਦਾਰਾਂ ਅਤੇ ਨਗਰ ਨਿਗਮਾਂ ਦੇ ਕਾਰਜਕਾਰੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ।

Odisha: Koraput Collector & DM has written to all Tahsildars, all Block Development Officers and all Executive Officers of the district to issue an official order in their jurisdiction for prohibition on selling of meat, chicken, fish, egg, etc and non- vegetarian food on the… pic.twitter.com/4WmcCMtOXv
— ANI (@ANI) January 24, 2026
ਕੋਰਾਪੁਟ ਵਿੱਚ ਪਹਿਲੀ ਵਾਰ ਗਣਤੰਤਰ ਦਿਵਸ 'ਤੇ ਅਜਿਹੀ ਪਾਬੰਦੀ ਲਗਾਈ ਗਈ ਹੈ, ਜਿਸ ਕਾਰਨ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਕੁਝ ਨਾਗਰਿਕਾਂ ਨੇ ਇਸ ਨੂੰ ਪ੍ਰਸ਼ਾਸਨਿਕ ਅਨੁਸ਼ਾਸਨ ਨਾਲ ਜੋੜਦਿਆਂ ਫ਼ੈਸਲੇ ਦਾ ਸਮਰਥਨ ਕੀਤਾ ਹੈ, ਜਦਕਿ ਕਈ ਲੋਕਾਂ ਦਾ ਕਹਿਣਾ ਹੈ ਕਿ ਗਣਤੰਤਰ ਦਿਵਸ ਇਕ ਰਾਸ਼ਟਰੀ ਤਿਉਹਾਰ ਹੈ, ਨਾ ਕਿ ਕੋਈ ਧਾਰਮਿਕ ਸਮਾਗਮ, ਇਸ ਲਈ ਅਜਿਹੀ ਪਾਬੰਦੀ ਜਾਇਜ਼ ਨਹੀਂ ਹੈ।
ਸਥਾਨਕ ਲੋਕਾਂ ਦਾ ਇਹ ਵੀ ਤਰਕ ਹੈ ਕਿ ਪ੍ਰਸ਼ਾਸਨ ਚਾਹੁੰਦਾ ਤਾਂ ਮੁਕੰਮਲ ਪਾਬੰਦੀ ਲਗਾਉਣ ਦੀ ਬਜਾਏ ਮਾਸਾਹਾਰੀ ਦੁਕਾਨਾਂ ਦੇ ਸੰਚਾਲਨ ਨੂੰ ਨਿਯੰਤਰਿਤ ਕਰਕੇ ਭੀੜ ਅਤੇ ਵਿਵਸਥਾ ਦਾ ਪ੍ਰਬੰਧ ਕਰ ਸਕਦਾ ਸੀ। ਹਾਲਾਂਕਿ, ਜ਼ਿਲ੍ਹਾ ਪ੍ਰਸ਼ਾਸਨ ਨੇ ਸਾਫ਼ ਕਰ ਦਿੱਤਾ ਹੈ ਕਿ 26 ਜਨਵਰੀ ਨੂੰ ਇਹ ਹੁਕਮ ਲਾਗੂ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਰਤਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।