ਸਰੀਰਕ ਸਬੰਧ ਬਣਾਉਣ ਤੋਂ ਬਾਅਦ 'ਕੁੰਡਲੀ' ਦਾ ਬਹਾਨਾ ਨਹੀਂ ਚੱਲੇਗਾ! ਦਿੱਲੀ ਹਾਈ ਕੋਰਟ ਨੇ ਸੁਣਾਇਆ ਸਖ਼ਤ ਫੈਸਲਾ
ਇਸ ਟਿੱਪਣੀ ਨਾਲ ਹਾਈ ਕੋਰਟ ਨੇ ਚਾਰ ਜਨਵਰੀ ਤੋਂ ਜੁਡੀਸ਼ੀਅਲ ਹਿਰਾਸਤ ਵਿਚ ਜੇਲ੍ਹ ਵਿਚ ਬੰਦ ਮੁਲਜ਼ਮ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ। ਮੁਲਜ਼ਮ ਨੇ ਇਹ ਦਲੀਲ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ ਕਿ ਸਰੀਰਕ ਸਬੰਧ ਆਪਸੀ ਸਹਿਮਤੀ ਨਾਲ ਬਣਾਏ ਸਨ ਤੇ ਅਸੀਂ ਇਕ-ਦੂਜੇ ਨੂੰ 8 ਸਾਲ ਤੋਂ ਜਾਣਦੇ ਸਾਂ।
Publish Date: Tue, 24 Feb 2026 10:46 AM (IST)
Updated Date: Tue, 24 Feb 2026 10:47 AM (IST)
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : ਇਕ ਮੁਲਜ਼ਮ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰਦਿਆਂ ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਵਿਆਹ ਦਾ ਭਰੋਸਾ ਦੇ ਕੇ ਸਰੀਰਕ ਸਬੰਧ ਬਣਾਉਣ ਤੋਂ ਬਾਅਦ ‘ਕੁੰਡਲੀ ਨਾ ਮਿਲਣ’ ਦਾ ਕਹਿ ਕੇ ਵਿਆਹ ਤੋਂ ਇਨਕਾਰ ਕਰਨਾ ਭਾਰਤੀ ਨਿਆਂ ਜ਼ਾਬਤੇ ਦੀ ਧਾਰਾ-69 ਦੇ ਤਹਿਤ ਧੋਖੇ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ ਬਣਦਾ ਹੈ।
ਇਸ ਟਿੱਪਣੀ ਨਾਲ ਹਾਈ ਕੋਰਟ ਨੇ ਚਾਰ ਜਨਵਰੀ ਤੋਂ ਜੁਡੀਸ਼ੀਅਲ ਹਿਰਾਸਤ ਵਿਚ ਜੇਲ੍ਹ ਵਿਚ ਬੰਦ ਮੁਲਜ਼ਮ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ। ਮੁਲਜ਼ਮ ਨੇ ਇਹ ਦਲੀਲ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ ਕਿ ਸਰੀਰਕ ਸਬੰਧ ਆਪਸੀ ਸਹਿਮਤੀ ਨਾਲ ਬਣਾਏ ਸਨ ਤੇ ਅਸੀਂ ਇਕ-ਦੂਜੇ ਨੂੰ 8 ਸਾਲ ਤੋਂ ਜਾਣਦੇ ਸਾਂ।
ਜੱਜ ਸਵਰਨ ਕਾਂਤਾ ਸ਼ਰਮਾ ਨੇ ਕਿਹਾ ਕਿ ਮੁਲਜ਼ਮ ਨੇ ਪੀੜਤਾ ਨੂੰ ਵਾਰ-ਵਾਰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੇ ਵਿਆਹ ਵਿਚ ‘ਕੁੰਡਲੀ’ ਵਰਗੀ ਕੋਈ ਰੁਕਾਵਟ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਪੀੜਤਾ ਨੇ ਪਹਿਲੀ ਸ਼ਿਕਾਇਤ ਨਵੰਬਰ 2025 ਵਿਚ ਦਰਜ ਕਰਵਾਈ ਪਰ ਮੁਲਜ਼ਮ ਤੇ ਉਸ ਦੇ ਪਰਿਵਾਰ ਵੱਲੋਂ ਵਿਆਹ ਦਾ ਭਰੋਸਾ ਦਿੱਤੇ ਜਾਣ 'ਤੇ ਇਸ ਪਟੀਸ਼ਨ ਨੂੰ ਵਾਪਸ ਲੈ ਲਿਆ ਗਿਆ ਸੀ। ਹਾਲਾਂਕਿ, ਬਾਅਦ ਵਿਚ ‘ਕੁੰਡਲੀ ਨਾ ਮਿਲਣ’ ਦਾ ਕਹਿ ਕੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।
ਅਦਾਲਤ ਨੇ ਕਿਹਾ ਕਿ ਘਟਨਾਕ੍ਰਮ ਤੋਂ ਪਤਾ ਲੱਗਦਾ ਹੈ ਕਿ ਇਹ ਸਿਰਫ਼ ਰਿਸ਼ਤੇ ਖਰਾਬ ਹੋਣ ਦਾ ਮਾਮਲਾ ਨਹੀਂ ਸੀ, ਸਗੋਂ ਮੁਲਜ਼ਮ ਨੂੰ ਉਸ ਦਾ ਪਰਿਵਾਰ ‘ਕੁੰਡਲੀ ਮਿਲਾਉਣ ਲਈ ਜ਼ੋਰ ਦਿੰਦਾ ਸੀ, ਇਸ ਦੇ ਬਾਵਜੂਦ ਉਸ ਨੇ ਸਬੰਧਤ ਔਰਤ ਨੂੰ ਵਿਆਹ ਦਾ ਭਰੋਸਾ ਦਿੱਤਾ। ਅਦਾਲਤ ਨੇ ਇਹ ਵੀ ਕਿਹਾ ਕਿ ਮਾਮਲੇ ਵਿਚ ਹਾਲੇ ਤੱਕ ਚਾਰਜਸ਼ੀਟ ਦਰਜ ਨਹੀਂ ਹੋਈ, ਇਸ ਲਈ ਜ਼ਮਾਨਤ ਦੇਣ ਦਾ ਕੋਈ ਅਧਾਰ ਨਹੀਂ ਬਣਦਾ।