ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਮੁੱਖ ਸਕੱਤਰ ਤੋਂ ਬਾਅਦ ਹੁਣ ਬੰਗਾਲ ਦੇ DGP ਤੇ ਕੋਲਕਾਤਾ ਪੁਲਿਸ ਕਮਿਸ਼ਨਰ ਸਮੇਤ 4 ਅਧਿਕਾਰੀਆਂ ਨੂੰ ਹਟਾਇਆ
ਬੰਗਾਲ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਰਾਜ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਦੇ ਐਲਾਨ ਤੋਂ ਤੁਰੰਤ ਬਾਅਦ, ਕਮਿਸ਼ਨ ਨੇ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ ਸੂਬੇ ਦੇ ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ।
Publish Date: Mon, 16 Mar 2026 03:31 PM (IST)
Updated Date: Mon, 16 Mar 2026 03:33 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ। ਬੰਗਾਲ ਵਿਧਾਨ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਿਹਾ ਹੈ। ਐਤਵਾਰ ਨੂੰ ਰਾਜ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਦੇ ਐਲਾਨ ਤੋਂ ਤੁਰੰਤ ਬਾਅਦ, ਕਮਿਸ਼ਨ ਨੇ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ ਸੂਬੇ ਦੇ ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ।
ਇਸ ਦੇ ਕੁਝ ਘੰਟਿਆਂ ਬਾਅਦ ਕਮਿਸ਼ਨ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ, ਰਾਜ ਪੁਲਿਸ ਦੀ ਕਮਾਨ ਹੁਣ ਸਿੱਧਨਾਥ ਗੁਪਤਾ ਦੇ ਹੱਥਾਂ ਵਿੱਚ ਹੋਵੇਗੀ। ਉਨ੍ਹਾਂ ਨੂੰ ਬੰਗਾਲ ਦਾ ਨਵਾਂ ਪੁਲਿਸ ਮਹਾਨਿਦੇਸ਼ਕ (DGP) ਅਤੇ ਆਈ.ਜੀ.ਪੀ. (ਇੰਚਾਰਜ) ਨਿਯੁਕਤ ਕੀਤਾ ਗਿਆ ਹੈ। ਕਾਰਜਕਾਰੀ ਡੀ.ਜੀ.ਪੀ. ਪੀਯੂਸ਼ ਪਾਂਡੇ ਨੂੰ ਹਟਾ ਦਿੱਤਾ ਗਿਆ ਹੈ।
ਉੱਥੇ ਹੀ ਏ.ਡੀ.ਜੀ. (ਕਾਨੂੰਨ ਵਿਵਸਥਾ) ਨੂੰ ਵੀ ਬਦਲ ਕੇ ਅਜੇ ਰਾਨਾਡੇ ਨੂੰ ਨਿਯੁਕਤ ਕੀਤਾ ਗਿਆ ਹੈ। ਨਾਲ ਹੀ ਜੇਲ੍ਹ ਵਿਭਾਗ ਦੇ ਡੀ.ਜੀ. ਦੇ ਅਹੁਦੇ 'ਤੇ ਐਨ. ਰਮੇਸ਼ ਬਾਬੂ ਨੂੰ ਨਿਯੁਕਤ ਕੀਤਾ ਗਿਆ ਹੈ।
ਅਜੇ ਨੰਦਾ ਕੋਲਕਾਤਾ ਦੇ ਨਵੇਂ ਪੁਲਿਸ ਕਮਿਸ਼ਨਰ
ਪ੍ਰਸ਼ਾਸਨਿਕ ਫੇਰਬਦਲ ਦੀ ਇਹ ਪ੍ਰਕਿਰਿਆ ਇੱਥੇ ਹੀ ਨਹੀਂ ਰੁਕੀ, ਸਗੋਂ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਸੁਪ੍ਰਤਿਮ ਸਰਕਾਰ ਨੂੰ ਵੀ ਅਹੁਦੇ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਸੀਨੀਅਰ ਆਈ.ਪੀ.ਐੱਸ. ਅਜੇ ਨੰਦਾ ਨੂੰ ਕੋਲਕਾਤਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅਜੇ ਨੰਦਾ ਦਾ ਟਰੈਕ ਰਿਕਾਰਡ ਕਾਫ਼ੀ ਪ੍ਰਭਾਵਸ਼ਾਲੀ ਰਿਹਾ ਹੈ, ਖ਼ਾਸ ਕਰਕੇ ਮਾਓਵਾਦੀ ਵਿਰੋਧੀ ਮੁਹਿੰਮਾਂ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ।
ਇਸ ਤੋਂ ਪਹਿਲਾਂ, ਐਤਵਾਰ ਦੇਰ ਰਾਤ ਕਮਿਸ਼ਨ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਮੁੱਖ ਸਕੱਤਰ ਨੰਦਿਨੀ ਚੱਕਰਵਰਤੀ ਨੂੰ ਅਹੁਦੇ ਤੋਂ ਹਟਾ ਕੇ ਦੁਸ਼ਯੰਤ ਨਾਰੀਵਾਲਾ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਸੀ। ਨਾਲ ਹੀ, ਗ੍ਰਹਿ ਸਕੱਤਰ ਜਗਦੀਸ਼ ਪ੍ਰਸਾਦ ਮੀਨਾ ਦੀ ਥਾਂ 'ਤੇ ਸੰਘਮਿੱਤਰਾ ਘੋਸ਼ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ।