v> ਨਵੀਂ ਦਿੱਲੀ (ਏਐੱਨਆਈ) : ਸਰਹੱਦ ’ਤੇ ਚੀਨ ਤੇ ਪਾਕਿਸਤਾਨ ਨਾਲ ਤਣਾਅ ਦਰਮਿਆਨ ਪੀਐੱਮ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕੈਬਨਿਟ ਕਮੇਟੀ ਆਫ ਸਕਿਓਰਿਟੀ ਨੇ 83 ਹਲਕੇ ਲੜਾਕੂ ਜਹਾਜ਼ ਤੇਜਸ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਭਾਰਤੀ ਹਵਾਈ ਫ਼ੌਜ ਲਈ 73 ਹਲਕੇ ਲੜਾਕੂ ਜਹਾਜ਼ ਤੇਜਸ ਐੱਮਕੇ-1ਏ ਤੇ 10 ਤੇਜਸ ਐੱਮਕੇ-1 ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਵਿਚ ਕਰੀਬ 48 ਹਜ਼ਾਰ ਕਰੋੜ ਰੁਪਏ ਦਾ ਖ਼ਰਚ ਆਵੇਗਾ।

Posted By: Susheel Khanna