
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਹੱਦੀ ਵਿਵਾਦ ਨੂੰ ਸੁਲਝਾਉਣ ਵਿਚ ਇਸ ਨੂੰ ਸਫ਼ਲਤਾ ਨਹੀਂ ਮਿਲੀ, ਪਰ ਦੋਵਾਂ ਪਾਸਿਆਂ ਦੇ ਅਧਿਕਾਰੀ ਇਸ ਵਿਵਸਥਿਤ ਪ੍ਰਕਿਰਿਆ ਨੂੰ ਵੱਖ-ਵੱਖ ਮੋਰਚਿਆਂ ’ਤੇ ਦੋਵਾਂ ਦੇਸ਼ਾਂ ਵਿਚਕਾਰ ਵਾਰ-ਵਾਰ ਹੋਣ ਵਾਲੇ ਤਣਾਅ ਨੂੰ ਦੂਰ ਕਰਨ ਲਈ ਇੱਕ ਉਪਯੋਗੀ ਸਾਧਨ ਮੰਨਦੇ ਹਨ। ਚੀਨੀ ਰਾਸ਼ਟਰਪਤੀ ਦੀ ਯਾਤਰਾ ਬਾਰੇ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਦੋਵਾਂ ਪਾਸਿਆਂ ਦੇ ਅਧਿਕਾਰੀ ਚੀਨੀ ਆਗੂ ਦੀ ਹਿੱਸੇਦਾਰੀ ਨੂੰ ਲੈ ਕੇ ਆਸ਼ਾਵਾਦੀ ਹਨ।

ਬੀਜਿੰਗ (ਪੀਟੀਆਈ) : ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਸੋਮਵਾਰ ਨੂੰ ਬੀਜਿੰਗ ਪਹੁੰਚਣਗੇ। ਉੱਥੇ ਉਹ ਸਰਹੱਦੀ ਵਿਵਾਦ ’ਤੇ ਭਾਰਤ-ਚੀਨ ਦੇ ਵਿਸ਼ੇਸ਼ ਪ੍ਰਤੀਨਿਧ (ਐੱਸਆਰ) ਦੀ ਗੱਲਬਾਤ ਵਿਚ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਹਿੱਸਾ ਲੈਣਗੇ। ਦੋਵੇਂ ਮੰਗਲਵਾਰ ਨੂੰ ਵਿਸ਼ੇਸ਼ ਪ੍ਰਤੀਨਿਧ ਗੱਲਬਾਤ ਦਾ 25ਵਾਂ ਦੌਰ ਕਰਨਗੇ। ਇਹ ਗੱਲਬਾਤ ਇਸ ਲਈ ਅਹਿਮ ਹੈ, ਕਿਉਂਕਿ ਇਹ 12-13 ਸਤੰਬਰ ਨੂੰ ਨਵੀਂ ਦਿੱਲੀ ਵਿਚ ਹੋਣ ਵਾਲੇ ਬ੍ਰਿਕਸ ਸਿਖ਼ਰ ਸੰਮੇਲਨ ਵਿਚ ਸ਼ਾਮਲ ਹੋਣ ਲਈ ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ ਦੀ ਭਾਰਤ ਦੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਯਾਤਰਾ ਤੋਂ ਪਹਿਲਾਂ ਹੋ ਰਹੀ ਹੈ। ਡੋਭਾਲ ਅਤੇ ਵਾਂਗ ਦੋਵੇਂ ਹੀ ਸਰਹੱਦੀ ਵਾਰਤਾ ਪ੍ਰਕਿਰਿਆ ਲਈ ਤੈਅ ਵਿਸ਼ੇਸ਼ ਪ੍ਰਤੀਨਿਧ ਹਨ। ਇਹ ਪ੍ਰਕਿਰਿਆ 2003 ਵਿਚ ਭਾਰਤ-ਚੀਨ ਸਰਹੱਦ ਦੇ 3,488 ਕਿਲੋਮੀਟਰ ਲੰਬੇ ਤੇ ਗੁੰਝਲਦਾਰ ਸਰਹੱਦੀ ਵਿਵਾਦ ਨੂੰ ਪੂਰੀ ਤਰ੍ਹਾਂ ਨਾਲ ਸੁਲਝਾਉਣ ਲਈ ਸ਼ੁਰੂ ਕੀਤੀ ਗਈ ਸੀ।
ਸਰਹੱਦੀ ਵਿਵਾਦ ਨੂੰ ਸੁਲਝਾਉਣ ਵਿਚ ਇਸ ਨੂੰ ਸਫ਼ਲਤਾ ਨਹੀਂ ਮਿਲੀ, ਪਰ ਦੋਵਾਂ ਪਾਸਿਆਂ ਦੇ ਅਧਿਕਾਰੀ ਇਸ ਵਿਵਸਥਿਤ ਪ੍ਰਕਿਰਿਆ ਨੂੰ ਵੱਖ-ਵੱਖ ਮੋਰਚਿਆਂ ’ਤੇ ਦੋਵਾਂ ਦੇਸ਼ਾਂ ਵਿਚਕਾਰ ਵਾਰ-ਵਾਰ ਹੋਣ ਵਾਲੇ ਤਣਾਅ ਨੂੰ ਦੂਰ ਕਰਨ ਲਈ ਇੱਕ ਉਪਯੋਗੀ ਸਾਧਨ ਮੰਨਦੇ ਹਨ। ਚੀਨੀ ਰਾਸ਼ਟਰਪਤੀ ਦੀ ਯਾਤਰਾ ਬਾਰੇ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਦੋਵਾਂ ਪਾਸਿਆਂ ਦੇ ਅਧਿਕਾਰੀ ਚੀਨੀ ਆਗੂ ਦੀ ਹਿੱਸੇਦਾਰੀ ਨੂੰ ਲੈ ਕੇ ਆਸ਼ਾਵਾਦੀ ਹਨ। ਇਸ ਨਾਲ ਸਿਖ਼ਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਦਾ ਮੌਕਾ ਮਿਲ ਸਕਦਾ ਹੈ, ਜਿਸ ਵਿਚ ਦੋ-ਪੱਖੀ ਸਬੰਧਾਂ ਨੂੰ ਅੱਗੇ ਵਧਾਉਣ ਦੀਆਂ ਪਹਿਲਕਦਮੀਆਂ ’ਤੇ ਚਰਚਾ ਕੀਤੀ ਜਾ ਸਕੇਗੀ।