ਜੇਐੱਨਐੱਨ, ਨਵੀਂ ਦਿੱਲੀ : ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ ਤੇ ਅੱਗੇਂ ਤੋਂ ਅਹੁਦੇਦਾਰੀ ਲਈ ਨਾ ਖੜ੍ਹਨ ਦਾ ਐਲਾਨ ਕੀਤਾ ਹੈ। ਨਾਲ ਹੀ ਤਾਜ਼ਾ ਖ਼ਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਨੇ ਭਾਜਪਾ ਪਾਰਟੀ ਜੁਆਇਨ ਕਰ ਲਈ ਹੈ। ਉਹ ਕੇਂਦਰ ਸਰਕਾਰ ਦੇ ਮੰਤਰੀ ਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸ਼ੇਖਾਵਤ ਤੇ ਧਰਮੇਂਦਰ ਪ੍ਰਧਾਨ ਤੇ ਦੁਸ਼ਯੰਤ ਗੌਤਮ ਦੀ ਹਾਜ਼ਰੀ ’ਚ ਭਾਜਪਾ ’ਚ ਸ਼ਾਮਲ ਹੋਏ ਹਨ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਹੈ ਕਿ ਉਹ ਪ੍ਰਧਾਨ ਅਹੁਦੇ ਲਈ ਚੋਣ ਨਹੀਂ ਲੜਣਗੇ। ਸਿਰਸਾ ਪੰਜਾਬੀ ਬਾਗ ਤੋਂ ਚੋਣ ਹਾਰ ਗਏ ਸੀ, ਬਾਵਜੂਦ ਇਸ ਦੇ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਨੂੰ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਮਨੋਨੀਤ ਮੈਂਬਰ ਐਲਾਨਿਆ ਪਰ ਪੰਜਾਬੀ ਗਿਆਨ ਦੀ ਪ੍ਰੀਖਿਆ ’ਚ ਅਸਫਲ ਰਹਿਣ ਕਾਰਨ ਉਨ੍ਹਾਂ ਨੂੰ ਨਾਕਾਬਿਲ ਐਲਾਨ ਕਰ ਦਿੱਤਾ ਗਿਆ ਹੈ। ਗੁਰਦੁਆਰਾ ਚੋਣ ਡਾਇਰੈਕੋਰੇਟ ਦੇ ਇਸ ਫੈਸਲੇ ਖ਼ਿਲਾਫ਼ ਉਨ੍ਹਾਂ ਨੇ ਹਾਈਕੋਰਟ ’ਚ ਪਟੀਸ਼ਨ ਦਰਜ ਕੀਤੀ ਹੈ। ਮਾਮਲਾ ਅਜੇ ਵਿਚਾਰਅਧੀਨ ਹੈ।

Posted By: Sunil Thapa