v> ਜੇਐੱਨਐੱਨ, ਨਵੀਂ ਦਿੱਲੀ : ਪਾਕਿਸਤਾਨ ਤੇ ਉਸ ਨਾਲ ਲਗਦੇ ਜੰਮੂ-ਕਸ਼ਮੀਰ ਦੇ ਇਲਾਕੇ ਉੱਪਰ ਵੈਸਟਰਨ ਡਿਸਟਰਬੈਂਸ ਕਾਰਨ ਚੱਕਰਵਾਤ ਬਣ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਆਪਣੇ ਅਨੁਮਾਨ 'ਚ ਚਿਤਾਵਨੀ ਦਿੱਤੀ ਹੈ ਕਿ ਇਸ ਦੇ ਅਸਰ ਨਾਲ ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆਈ ਸੂਬਿਆਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਸੂਬਿਆਂ ਦੀਆਂ ਕੁਝ ਥਾਵਾਂ 'ਤੇ ਜ਼ਬਰਦਸਤ ਬਰਫ਼ਬਾਰੀ ਦਾ ਖਦਸ਼ਾ ਵੀ ਬਣ ਰਿਹਾ ਹੈ।

ਮੈਦਾਨੀ ਇਲਾਕਿਆਂ 'ਚ ਪੈਣਗੇ ਗੜੇ

ਮੈਦਾਨੀ ਸੂਬਿਆਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ 'ਚ ਗਰਜ-ਚਮਕ ਨਾਲ ਬੁਛਾਰਾਂ ਪੈਣ ਦਾ ਖਦਸ਼ਾ ਹੈ। ਭਾਰਤੀ ਮੌਸਮ ਵਿਭਾਗ ਨੇ ਅਨੁਮਾਨ 'ਚ ਚਿਤਾਵਨੀ ਦਿੱਤੀ ਹੈ ਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਪੱਛਮੀ ਉੱਤਰ ਪ੍ਰਦੇਸ਼ 'ਚ ਕਿਤੇ-ਕਿਤੇ ਤੇਜ਼ ਬਾਰਿਸ਼ ਤੇ ਬਿਜਲੀ ਚਮਕਣ-ਬੱਦਲ ਗੱਜਣ ਸਮੇਤ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਬਿਹਾਰ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਝਾਰਖੰਡ ਦੇ ਕੁਝ ਇਲਾਕੇ ਬਾਰਿਸ਼ ਦੀ ਲਪੇਟ 'ਚ ਆ ਸਕਦੇ ਹਨ।

Posted By: Seema Anand