- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਜੇਪੀ ਨੇਤਾਵਾਂ ਨੇ ਕੇਂਦਰ ਸਰਕਾਰ ਦੀ ਗੱਲਬਾਤ ਸ਼ੁਰੂ ਕਰਨ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਹੈ, ਭਾਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਮਾਮਲਿਆਂ ਦੀ ਸੁਣਵਾਈ ਲਈ ਫਾਸਟ-ਟਰੈਕ ਕੋਰਟ ਗਠਿਤ ਕਰਨ ਦਾ ਐਲਾਨ ਕੀਤਾ ਹੋਵੇ। ਜੰਤਰ-ਮੰਤਰ ਅਤੇ ਟਾਲਸਟਾਏ ਮਾਰਗ ਇਲਾਕੇ 'ਚ ਪ੍ਰਦਰਸ਼ਨ ਅਜੇ ਵੀ ਜਾਰੀ ਹੈ, ਜਿਸ ਕਾਰਨ ਸੁਰੱਖਿਆ ਬਲਾਂ ਦੀ ਤੈਨਾਤੀ ਵਧਾ ਦਿੱਤੀ ਗਈ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ : ਕਾਕਰੋਚ ਜਨਤਾ ਪਾਰਟੀ (CJP) ਦੇ ਚੱਲ ਰਹੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਦਿੱਲੀ ਦੇ ਪ੍ਰਮੁੱਖ ਵਪਾਰਕ ਇਲਾਕੇ ਕਨਾਟ ਪਲੇਸ 'ਚ ਵੀਰਵਾਰ ਸ਼ਾਮ 6:30 ਵਜੇ ਤਕ ਸਾਰੀਆਂ ਦੁਕਾਨਾਂ, ਦਫ਼ਤਰ, ਰੈਸਟੋਰੈਂਟ ਤੇ ਹੋਰ ਅਦਾਰੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨਿਊ ਦਿੱਲੀ ਟਰੇਡਰਜ਼ ਐਸੋਸੀਏਸ਼ਨ (NDTA) ਨੇ ਨਿਊ ਦਿੱਲੀ ਮਿਊਂਸਪਲ ਕੌਂਸਲ (NDMC) ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੇ ਨਿਰਦੇਸ਼ਾਂ 'ਤੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਐਸੋਸੀਏਸ਼ਨ ਨੇ ਵਪਾਰੀਆਂ ਅਤੇ ਅਦਾਰਿਆਂ ਦੇ ਸੰਚਾਲਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕੀਤੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਇਦਾਦ ਦੇ ਨੁਕਸਾਨ ਜਾਂ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
ਦੱਸ ਦੇਈਏ ਕਿ ਸੀਜੀਪੀ ਦਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਮੱਧ ਦਿੱਲੀ ਵਿਚ ਜਾਰੀ ਹੈ। ਇਹ ਅੰਦੋਲਨ NEET UG 2026 ਪ੍ਰੀਖਿਆ 'ਚ ਹੋਏ ਕਥਿਤ ਪੇਪਰ ਲੀਕ ਖ਼ਿਲਾਫ਼ ਹੈ। ਪ੍ਰਦਰਸ਼ਨਕਾਰੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।
ਸੀਜੇਪੀ ਨੇਤਾਵਾਂ ਨੇ ਕੇਂਦਰ ਸਰਕਾਰ ਦੀ ਗੱਲਬਾਤ ਸ਼ੁਰੂ ਕਰਨ ਦੀ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਹੈ, ਭਾਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਮਾਮਲਿਆਂ ਦੀ ਸੁਣਵਾਈ ਲਈ ਫਾਸਟ-ਟਰੈਕ ਕੋਰਟ ਗਠਿਤ ਕਰਨ ਦਾ ਐਲਾਨ ਕੀਤਾ ਹੋਵੇ। ਜੰਤਰ-ਮੰਤਰ ਅਤੇ ਟਾਲਸਟਾਏ ਮਾਰਗ ਇਲਾਕੇ 'ਚ ਪ੍ਰਦਰਸ਼ਨ ਅਜੇ ਵੀ ਜਾਰੀ ਹੈ, ਜਿਸ ਕਾਰਨ ਸੁਰੱਖਿਆ ਬਲਾਂ ਦੀ ਤੈਨਾਤੀ ਵਧਾ ਦਿੱਤੀ ਗਈ ਹੈ।
ਕਨਾਟ ਪਲੇਸ ਦਿੱਲੀ ਦਾ ਪ੍ਰਮੁੱਖ ਵਪਾਰਕ ਕੇਂਦਰ ਹੋਣ ਕਰਕੇ ਵਪਾਰੀਆਂ ਦੀ ਸੁਰੱਖਿਆ ਤੇ ਨੁਕਸਾਨ ਤੋਂ ਬਚਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। NDTA ਦੇ ਬਿਆਨ 'ਚ ਕਿਹਾ ਗਿਆ ਹੈ ਕਿ ਅਸੁਖਾਵੀਂ ਸਥਿਤੀ ਤੋਂ ਬਚਣ ਅਤੇ ਜਾਇਦਾਦ ਦੇ ਨੁਕਸਾਨ ਤੋਂ ਖ਼ੁਦ ਨੂੰ ਬਚਾਉਣ ਲਈ ਸਾਰੇ ਨਿਰਦੇਸ਼ਾਂ ਦੀ ਪਾਲਣਾ ਕਰੋ।
ਫਿਲਹਾਲ, ਪ੍ਰਸ਼ਾਸਨ ਪੂਰੇ ਇਲਾਕੇ 'ਚ ਹਾਲਾਤ 'ਤੇ ਨਜ਼ਰ ਰੱਖੇ ਹੋਏ ਹੈ। ਵਪਾਰੀਆਂ ਅਤੇ ਦਫ਼ਤਰ ਜਾਣ ਵਾਲੇ ਲੋਕਾਂ ਨੂੰ ਬੇਨਤੀ ਹੈ ਕਿ ਉਹ ਸਮੇਂ ਤੋਂ ਪਹਿਲਾਂ ਆਪਣੇ ਕੰਮ ਪੂਰੇ ਕਰਨ ਅਤੇ ਬੰਦੀ ਦੀ ਪਾਲਣਾ ਕਰਨ।