- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਸੇਵਾ ਨਿਆਏ ਉਤਥਾਨ ਫਾਊਂਡੇਸ਼ਨ’ ਦੇ ਸੰਜੀਵ ਨੇਵਰ ਨੇ ਇਹ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿਚ 14 ਨਵੰਬਰ ਨੂੰ ਕਈ ਸਕੂਲਾਂ ਵੱਲੋਂ ਬਾਲ ਦਿਵਸ ਮਨਾਉਣ ਦੇ ਤਰੀਕੇ ਅਤੇ 26 ਦਸੰਬਰ ਨੂੰ ਮਨਾਏ ਜਾਂਦੇ ਵੀਰ ਬਾਲ ਦਿਵਸ ਦੀ ਇਤਿਹਾਸਕ ਅਹਿਮੀਅਤ ਬਾਰੇ ਵਿਦਿਆਰਥੀਆਂ ਵਿਚ ਢੁੱਕਵੀਂ ਜਾਗਰੂਕਤਾ ਨਾ ਹੋਣ ’ਤੇ ਚਿੰਤਾ ਜ਼ਾਹਰ ਕੀਤੀ ਗਈ ਹੈ।

ਨਵੀਂ ਦਿੱਲੀ (ਏਐੱਨਆਈ) : ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਦੇਸ਼ ਭਰ ਦੇ ਸਕੂਲਾਂ ਵਿਚ ਵੀਰ ਬਾਲ ਦਿਵਸ ਨੂੰ ਬਣਦੀ ਅਹਿਮੀਅਤ ਨਾ ਦਿੱਤੇ ਜਾਣ ਦੇ ਦੋਸ਼ਾਂ ਬਾਰੇ ਮਿਲੀ ਸ਼ਿਕਾਇਤ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਕੇਂਦਰੀ ਸਿੱਖਿਆ ਮੰਤਰਾਲੇ ਨੂੰ ਨੋਟਿਸ ਜਾਰੀ ਕਰਦਿਆਂ 14 ਦਿਨਾਂ ਅੰਦਰ ਵਿਸਥਾਰਤ ਕਾਰਵਾਈ ਰਿਪੋਰਟ (ਏਟੀਆਰ) ਮੰਗੀ ਹੈ।