ਕਾਂਗਰਸ ਦੇ ਕਾਟੋ ਕਲੇਸ਼ ਵਿਚਾਲੇ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ; BJP ਦੇ ਸੀਨੀਅਰ ਆਗੂ ਵੀ ਰਹੇ ਨਾਲ ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਨੂੰ ਲੈ ਕੇ ਆ ਰਹੀ ਹੈ, ਜਿਸ ਨੇ ਪੰਜਾਬ ਦੀ ਸਿਆਸਤ 'ਚ ਭੂਚਾਲ ਲਿਆ ਦਿੱਤਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੋਫਾੜ ਹੁੰਦੀ ਨਜ਼ਰ ਆ ਰਹੀ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਣਾਏ ਰੱਖਣ ਨਾਲ ਸੀਨੀਅਰ ਆਗੂਆਂ 'ਚ ਭਾਰੀ ਨਰਾਜਗੀ ਹੈ। ਉਥੇ ਹੀ ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਨਾਰਾਜ਼ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਦੇ ਕਰੱਤਵ ਭਵਨ 'ਚ ਹੋਈ। ਸੂਤਰਾਂ ਮੁਤਾਬਕ, ਕਾਂਗਰਸ ਤੋਂ ਨਾਰਾਜ਼ ਸੁਖਜਿੰਦਰ ਰੰਧ
Publish Date: Fri, 03 Jul 2026 12:42 PM (IST)
Updated Date: Fri, 03 Jul 2026 12:52 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ - ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਨੂੰ ਲੈ ਕੇ ਆ ਰਹੀ ਹੈ, ਜਿਸ ਨੇ ਪੰਜਾਬ ਦੀ ਸਿਆਸਤ 'ਚ ਭੂਚਾਲ ਲਿਆ ਦਿੱਤਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੋਫਾੜ ਹੁੰਦੀ ਨਜ਼ਰ ਆ ਰਹੀ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਣਾਏ ਰੱਖਣ ਨਾਲ ਸੀਨੀਅਰ ਆਗੂਆਂ 'ਚ ਭਾਰੀ ਨਰਾਜਗੀ ਹੈ। ਉਥੇ ਹੀ ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਨਾਰਾਜ਼ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਦੇ ਕਰੱਤਵ ਭਵਨ 'ਚ ਹੋਈ। ਸੂਤਰਾਂ ਮੁਤਾਬਕ, ਕਾਂਗਰਸ ਤੋਂ ਨਾਰਾਜ਼ ਸੁਖਜਿੰਦਰ ਰੰਧਾਵਾ BJP 'ਚ ਸ਼ਾਮਲ ਹੋ ਸਕਦੇ ਹਨ।
ਦੱਸ ਦਈਏ ਕਿ ਸੁਖਜਿੰਦਰ ਰੰਧਾਵਾ ਨੇ ਇਸ ਦੌਰਾਨ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਪਾਰਟੀ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਬਜਾਏ ਉਨ੍ਹਾਂ ਨੂੰ ਕੋਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ, ਸੂਬਾ ਪ੍ਰਧਾਨ ਨਾ ਨਿਯੁਕਤ ਕੀਤੇ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਮੋਰਿੰਡਾ ਸਥਿਤ ਆਪਣੇ ਘਰ ਕਾਂਗਰਸ ਆਗੂਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਉਨ੍ਹਾਂ ਨੇ ਤਿੰਨ ਸੰਸਦ ਮੈਂਬਰਾਂ, 12 ਵਿਧਾਇਕਾਂ ਅਤੇ 2022 ਦੀਆਂ ਚੋਣਾਂ ਹਾਰਨ ਵਾਲੇ ਲਗਭਗ 40 ਸਾਬਕਾ ਵਿਧਾਇਕਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ ਹੈ।
ਚੰਨੀ ਦੇ ਸੱਦੇ 'ਤੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀ.ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਮਦਨ ਲਾਲ ਜਲਾਲਪੁਰ, ਸਾਬਕਾ ਐਮ.ਪੀ.ਕਮਿੰਦਰ ਸਿੰਘ ਕੜਵਲਪੁਰ, ਕਾਮਰੇਡ ਸਾਬਕਾ ਐਮ.ਪੀ. ਸਾਦਿਕ ਚੰਨੀ ਵੀ ਪਹੁੰਚੇ ਹੋਏ ਹਨ।