- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਵੀਰ ਸਿੰਘ ਸਦਨ ਵੱਲੋਂ ਲਗਾਈ ਗਈ ਇਸ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਵੱਖ-ਵੱਖ ਪੜਾਵਾਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਦਰਸਾਇਆ ਗਿਆ ਹੈ। ਇਸ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਲੈ ਕੇ ਗ੍ਰਹਿਸਥ ਜੀਵਨ, ਚਾਰ ਉਦਾਸੀਆਂ ਅਤੇ ਜੀਵਨ ਦੇ ਆਖ਼ਰੀ ਸਮੇਂ ਦੌਰਾਨ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਸਮੇਂ ਤੱਕ ਦੀਆਂ ਘਟਨਾਵਾਂ ਸ਼ਾਮਲ ਹਨ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਜੀਵਨ, ਕੁਰਬਾਨੀਆਂ ਅਤੇ ਸ਼ਹਾਦਤ ਨਾਲ ਸਬੰਧਤ ਇਤਿਹਾਸ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ।

ਪੰਜਾਬੀ ਜਾਗਰਣ ਕੇਂਦਰ, ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਲਗਾਈ ਗਈ ਹੈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਹਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖ ਵਿਰਾਸਤ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਭਾਈ ਵੀਰ ਸਿੰਘ ਸਦਨ ਵੱਲੋਂ ਲਗਾਈ ਗਈ ਇਸ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਵੱਖ-ਵੱਖ ਪੜਾਵਾਂ ਨੂੰ ਡਿਜ਼ੀਟਲ ਮਾਧਿਅਮ ਰਾਹੀਂ ਦਰਸਾਇਆ ਗਿਆ ਹੈ। ਇਸ ਵਿੱਚ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਲੈ ਕੇ ਗ੍ਰਹਿਸਥ ਜੀਵਨ, ਚਾਰ ਉਦਾਸੀਆਂ ਅਤੇ ਜੀਵਨ ਦੇ ਆਖ਼ਰੀ ਸਮੇਂ ਦੌਰਾਨ ਕਰਤਾਰਪੁਰ ਸਾਹਿਬ ਵਿਖੇ ਬਿਤਾਏ ਸਮੇਂ ਤੱਕ ਦੀਆਂ ਘਟਨਾਵਾਂ ਸ਼ਾਮਲ ਹਨ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਜੀਵਨ, ਕੁਰਬਾਨੀਆਂ ਅਤੇ ਸ਼ਹਾਦਤ ਨਾਲ ਸਬੰਧਤ ਇਤਿਹਾਸ ਵੀ ਪ੍ਰਦਰਸ਼ਿਤ ਕੀਤਾ ਗਿਆ ਹੈ।
ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਤਸਵੀਰਾਂ ਤੇ ਦ੍ਰਿਸ਼ਾਂ ਰਾਹੀਂ ਇਤਿਹਾਸ ਨੂੰ ਸਮਝਣਾ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਵਿਰਾਸਤ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਢੰਗ ਹੈ। ਇਹ ਪ੍ਰਦਰਸ਼ਨੀ ਲਗਪਗ 15 ਦਿਨਾਂ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹੀ ਰਹੇਗੀ।
ਇਸ ਦੇ ਨਾਲ ਹੀ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੁਆਲੇ ਸਿੱਖ ਸਾਹਿਤ, ਧਾਰਮਿਕ ਚਿੰਨ੍ਹਾਂ, ਸਿੱਖ ਵਿਰਾਸਤ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵਸਤਾਂ ਦੇ ਸਟਾਲ ਵੀ ਲਗਾਏ ਗਏ ਹਨ। ਕਮੇਟੀ ਆਗੂਆਂ ਨੇ ਸੰਗਤਾਂ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਪ੍ਰਦਰਸ਼ਨੀ ਵਿੱਚ ਪਹੁੰਚਣ ਅਤੇ ਸਿੱਖ ਇਤਿਹਾਸ ਤੇ ਸਾਹਿਤ ਬਾਰੇ ਜਾਣਕਾਰੀ ਹਾਸਲ ਕਰਨ ਦੀ ਅਪੀਲ ਕੀਤੀ।