ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ 'ਚ ਸੁਰੱਖਿਆ ਦਿੱਤੇ ਜਾਣ ਦੀ ਮੰਗ ਵਾਲੀ ਉਨ੍ਹਾਂ ਦੀ ਪਤਨੀ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਸਾਰੀ ਦੀ ਪਤਨੀ ਨੇ ਕੋਰਟ ਤੋਂ ਉੱਤਰ ਪ੍ਰਦੇਸ਼ ਪ੍ਰਸ਼ਾਸਨ ਨੂੰ ਮੁਖਤਾਰ ਅੰਸਾਰੀ ਦੇ ਜੀਵਨ ਨੂੰ ਸੁਰੱਖਿਅਤ ਰੱਖਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ, ਜਸਟਿਸ ਅਸ਼ੋਕ ਭੂਸ਼ਣ ਤੇ ਆਰ ਸੁਭਾਸ਼ ਰੈੱਡੀ ਦਾ ਬੈਂਚ ਬਾਹੂਬਲੀ ਅੰਸਾਰੀ ਦੀਪਤਨੀ ਅਫਸਾਨ ਅੰਸਾਰੀ ਦੀ ਪਟੀਸ਼ਨ 'ਤੇ ਨੌਂ ਅਪ੍ਰਰੈਲ ਨੂੰ ਸੁਣਵਾਈ ਕਰੇਗੀ। ਅਫਸਾਨ ਨੇ ਆਪਣੀ ਪਟੀਸ਼ਨ 'ਚ ਉੱਤਰ ਪ੍ਰਦੇਸ਼ 'ਚ ਆਪਣੇ ਪਤੀ ਦੀ ਹੱਤਿਆ ਦੀਆਂ ਕੋਸ਼ਿਸ਼ਾਂ ਦਾ ਡਰ ਜ਼ਾਹਿਰ ਕੀਤਾ ਸੀ। ਸੁਪਰੀਮ ਕੋਰਟ ਦੇ ਆਦੇਸ਼ 'ਤੇ ਉੱਤਰ ਪ੍ਰਦੇਸ਼ ਪੁਲਿਸ ਪਿਛਲੇ ਮੰਗਲਵਾਰ ਨੂੰ ਅੰਸਾਰੀ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਤੋਂ ਲੈ ਕੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਦੀ ਜੇਲ੍ਹ 'ਚ ਲੈ ਕੇ ਆਈ ਸੀ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ 'ਚ ਅੰਸਾਰੀ ਦੀ ਜਾਨ ਨੂੰ ਵੀ ਖ਼ਤਰਾ ਹੈ। ਜੇ ਉਨ੍ਹਾਂ ਨੂੰ ਉਚਿਤ ਸੁਰੱਖਿਆ ਨਹੀਂ ਦਿੱਤੀ ਗਈ ਤਾਂ ਸੰਭਵ ਹੈ ਕਿ ਉਨ੍ਹਾਂ ਦੀ ਹੱਤਿਆ ਕਰਵਾ ਦਿੱਤੀ ਜਾਵੇ। ਪਟੀਸ਼ਨ 'ਚ ਦਾਅਵਾ ਕੀਤਾ ਗਿਆ ਕਿ ਮੁਖਤਾਰ ਅੰਸਾਰੀ ਨੂੰ ਉਨ੍ਹਾਂ ਦੇ ਸਿਆਸੀ ਦੁਸ਼ਮਣਾ ਵੱਲੋਂ ਜਾਨੋਂ ਮਾਰਨ ਦੀ ਪਹਿਲਾਂ ਵੀ ਕਈ ਕੋਸ਼ਿਸ਼ਾਂ ਹੋ ਚੁੱਕੀਆਂ ਹਨ।