ਗੁਰਮੇਲ ਸਿੰਘ ਜੇਈ ਐਸੋਸੀਏਸ਼ਨ, ਮਾਸਟਰ ਯਸ਼ਪਾਲ , ਗੁਰਬਚਨ ਸਿੰਘ ਪਰੇਮਗੜ, ਬਲਵਿੰਦਰ ਸਿੰਘ ਬਾਕਰਪੁਰ, ਸੁਖੀ ਤੰਗੋਰੀ ਅਤੇ ਕਰਨੈਲ ਸਿੰਘ ਜੌਲਾ ਕਲਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਪਾਣੀਆਂ ਦਾ ਮਸਲਾ, ਕਰਜਾ ਮੁਕਤੀ, ਐਮਐਸਪੀ ਅਤੇ ਮੁਕਤ ਵਪਾਰ ਸਮਝੌਤਾ ਵਗੈਰਾ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।

ਰਣਜੀਤ ਸਿੰਘ ਰਾਣਾ, ਐਸ ਏ ਐਸ ਨਗਰ। ਮੋਹਾਲੀ ਦੀਆਂ ਸਮੂਹ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਮਰਾਜ ਵਿਰੋਧੀ ਦਿਵਸ ਮਨਾਇਆ ਗਿਆ। ਸੰਯੁਕਤ ਕਿਸਾਨ ਮੋਰਚਾ ਅਤੇ ਜਨਤਕ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਏਅਰਪੋਰਟ ਰੋਡ ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਇਕੱਠੇ ਹੋਏ।
ਇਕੱਠ ਨੂੰ ਸੰਬੋਧਨ ਕਰਦਿਆਂ ਭਾਕਿਯੂ ਰਾਜੇਵਾਲ ਦੇ ਪਰਮਦੀਪ ਸਿੰਘ ਬੈਦਵਾਣ, ਬੀਕੇਯੂ ਲੱਖੋਵਾਲ ਦੇ ਦਰਸ਼ਨ ਸਿੰਘ ਦੁਰਾਲੀ, ਬੀਕੇਯੂ ਏਕਤਾ ਡਕੌਂਦਾ ਦੇ ਅੰਗਰੇਜ਼ ਸਿੰਘ ਭਦੌੜ , ਕਿਰਪਾਲ ਸਿੰਘ ਸਿਆਊ, ਬੀਕੇਯੂ ਏਕਤਾ ਉਗਰਾਹਾਂ ਦੇ ਲਖਵਿੰਦਰ ਸਿੰਘ ਹੈਪੀ, ਬੀਕੇਯੂ ਕ੍ਰਾਂਤੀਕਾਰੀ ਦੇ ਅਵਤਾਰ ਸਿੰਘ ਮਨਾਣਾ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਲੱਖਾ ਸਿੰਘ ਨੇ ਆਖਿਆ ਕਿ ਸ਼ਹੀਦਾਂ ਦੇ ਆਦਰਸ਼ਾਂ ਦੀ ਪੂਰਤੀ ਲਈ ਕਿਸਾਨਾਂ , ਮਜ਼ਦੂਰਾਂ ਅਤੇ ਸਮੂਹ ਕਿਰਤੀ ਕਮਾਊਂ ਲੋਕਾਂ ਦੀ ਪੁੱਗਤ ਵਾਸਤੇ ਦੇਸ਼ ਦੇ ਵਿੱਚੋਂ ਸਾਮਰਾਜੀ ਲੁੱਟ ਤੇ ਗਲਬੇ ਨੂੰ ਖਤਮ ਕਰਨ ਲਈ ਜੂਝਣਾ ਹੀ 23 ਮਾਰਚ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ।
ਲਖਵਿੰਦਰ ਸਿੰਘ ਲੱਖੀ, ਸੁਰਿੰਦਰ ਪਾਲ ਸਿੰਘ ਲਹੌਰੀਆ, ਜਸਪਾਲ ਸਿੰਘ ਲਾਂਡਰਾਂ, ਗੁਰਬਖਸ਼ ਸਿੰਘ ਬੈਦਵਾਣ, ਬਲਜੀਤ ਸਿੰਘ ਭਾਊ, ਬਲਦੇਵ ਸਿੰਘ ਰੁੜਕੀ, ਠੇਕਾ ਵਰਕਰ ਯੂਨੀਅਨ ਦੇ ਜੋਰਾਵਰ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਨਰੇਗਾ ਨੂੰ ਖਤਮ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ, ਸਭਨਾਂ ਸਰਕਾਰੀ ਅਦਾਰਿਆਂ 'ਚ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਨ ਤੇ ਮੁਕਤ ਵਪਾਰ ਸਮਝੌਤੇ ਵਰਗੇ ਕਦਮਾਂ ਖਿਲਾਫ ਵਿਸ਼ਾਲ ਸਾਮਰਾਜ ਵਿਰੋਧੀ ਲੋਕ ਲਹਿਰ ਖੜ੍ਹੀ ਕਰਨ ਦੀ ਲੋੜ ਹੈ।
ਗੁਰਮੇਲ ਸਿੰਘ ਜੇਈ ਐਸੋਸੀਏਸ਼ਨ, ਮਾਸਟਰ ਯਸ਼ਪਾਲ , ਗੁਰਬਚਨ ਸਿੰਘ ਪਰੇਮਗੜ, ਬਲਵਿੰਦਰ ਸਿੰਘ ਬਾਕਰਪੁਰ, ਸੁਖੀ ਤੰਗੋਰੀ ਅਤੇ ਕਰਨੈਲ ਸਿੰਘ ਜੌਲਾ ਕਲਾਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਪਾਣੀਆਂ ਦਾ ਮਸਲਾ, ਕਰਜਾ ਮੁਕਤੀ, ਐਮਐਸਪੀ ਅਤੇ ਮੁਕਤ ਵਪਾਰ ਸਮਝੌਤਾ ਵਗੈਰਾ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਇਸ ਸਮੇਂ ਹੋਰਨਾ ਤੋਂ ਇਲਾਵਾ ਜਸਵਿੰਦਰ ਸਿੰਘ ਕੰਡਾਲਾ, ਗੁਰਪ੍ਰੀਤ ਸਿੰਘ ਪਨਹੇੜੀ, ਗੁਰਪ੍ਰੀਤ ਸਿੰਘ ਝਾਂਮਪੁਰ, ਕੁਲਵੰਤ ਸਿੰਘ ਚਿੱਲਾ, ਗੁਰਵਿੰਦਰ ਸਿੰਘ ਸਿਆਊ, ਹਰਜੀਤ ਸਿੰਘ ਸਿਆਊ ਅਤੇ ਅਮਰਜੀਤ ਸਿੰਘ ਸੁਖਗੜ ਵੀ ਹਾਜ਼ਰ ਸਨ।।