v> ਜੰਮੂ : ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਪੁਲਿਸ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ ਹੈ। ਇਸ ਹਾਦਸੇ ਵਿਚ 10 ਪੁਲਿਸ ਮੁਲਾਜ਼ਮ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲਿਸ ਮੁਲਾਜ਼ਮ ਸ੍ਰੀਨਗਰ ਤੋਂ ਦਾਂਗੀਵਾਚਾ ਜਾ ਰਹੇ ਸਨ, ਇਸੇ ਦੌਰਾਨ ਬਾਰਾਮੂਲਾ ਵਿਚ ਇਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

Posted By: Seema Anand