ਸ੍ਰੀਨਗਰ: ਫ਼ੌਜ ਪ੍ਰਮੁੱਖ ਜਨਰਲ ਬਿਪਿਨ ਰਾਵਤ ਸ਼ੁੱਕਰਵਾਰ ਨੂੰ ਸ੍ਰੀਨਗਰ ਪਹੁੰਚ ਗਏ ਹਨ। ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਤੋਂ ਬਾਅਦ ਫ਼ੌਜ ਪ੍ਰਮੁੱਖ ਪਹਿਲੀ ਵਾਰ ਉੱਥੇ ਗਏ ਹਨ। ਆਰਮੀ ਚੀਫ਼ ਜਨਰਲ ਬਿਪਿਨ ਰਾਵਤ ਕਸ਼ਮੀਰ ਘਾਟੀ ’ਚ ਹਾਲਾਤ ਨਾਲ ਨਜਿੱਠਣ ਲਈ ਸੁਰੱਖਿਆ ਸਥਿਤੀ ਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਦੀ ਸਮੀਖਿਆ ਕਰਨਗੇ। ਇਕ ਦਿਨ ਪਹਿਲਾਂ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਜੰਮੂ-ਕਸ਼ਮੀਰ ਤੋਂ ਵੱਖ ਹੋਏ ਲੱਦਾਖ ਦਾ ਦੌਰਾ ਕਰਨ ਗਏ ਸਨ।

ਧਾਰਾ 370 ਮਨਸੂਖ਼ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਸਰਹੱਦ 'ਤੇ ਲਗਾਤਾਰ ਹਲਚਲ ਕੀਤੀ ਜਾ ਰਹੀ ਹੈ। ਪਾਕਿਸਤਾਨੀ ਜਵਾਨ ਸੀਜ਼ਫਾਇਰ ਦੀ ਉਲੰਘਣਾ ਕਰ ਰਹੇ ਹਨ। ਸਰਹੱਦ 'ਤੇ ਹੋ ਰਹੀਆਂ ਇਨ੍ਹਂ ਗਤੀਵਿਧੀਆ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਫ਼ੌਜ ਮੁਖੀ ਬਿਪਿਨ ਰਾਵਤ ਘਾਟੀ ਦਾ ਦੌਰਾ ਕਰਨ ਜਾ ਰਹੇ ਹਨ।

Posted By: Akash Deep