ਸ੍ਰੀਨਗਰ, ਏਐੱਨਆਈ। ਜੰਮੂ-ਕਸ਼ਮੀਰ 'ਚ ਘੁਸਪੈਠ ਦੀਆਂ ਕੋਸ਼ਿਸ਼ਾਂ ਸਬੰਧੀ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਭਾਰਤੀ ਫ਼ੌਜ ਨੇ ਇਕ ਵਾਰ ਮੁੜ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੈਟ) ਦੇ ਜਵਾਨਾਂ ਵੱਲੋਂ ਕੀਤੀ ਗਈ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ 12-13 ਸਤੰਬਰ ਨੂੰ ਪਾਕਿਸਤਾਨ ਫ਼ੌਜ ਦੇ ਜਵਾਨ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਤੇ ਭਾਰਤੀ ਫ਼ੌਜ ਨੇ ਗ੍ਰੇਨੇਡ ਨਾਲ ਉਨ੍ਹਾਂ 'ਤੇ ਹਮਲਾ ਕਰ ਉਨ੍ਹਾਂ ਦੀ ਇਸ ਹਰਕਤ ਨੂੰ ਨਾਕਾਮ ਕੀਤਾ।

ਲਗਾਤਾਰ ਇਨਕਾਰ ਕਰਨ ਦੇ ਬਾਵਜੂਦ ਪਾਕਿਸਤਾਨ ਭਾਰਤ 'ਚ ਅੱਤਾਵਦੀਆਂ ਦੀ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਐੱਲਓਸੀ 'ਚ ਭਾਰਤੀ ਫ਼ੌਜ ਨੇ ਪਾਕਿਸਤਾਨ ਵੱਲੋਂ ਕੀਤੀ ਲਗੀ ਲਗਪਗ 15 ਘੁਸਪੈਠ ਦੀ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।


ਕਸ਼ਮੀਰ 'ਚ ਆਪਰੇਸ਼ਨ ਆਲ-ਆਊਟ ਨੇ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨਾਂ ਦਾ ਲੱਕ ਤੋੜ ਦਿੱਤਾ ਹੈ। ਭਾਰਤੀ ਫ਼ੌਜ ਨੇ ਪਾਕਿਸਤਾਨੀ ਬੈਟ ਦੀ ਘੁਸਪੈਠ ਨੂੰ ਨਾਕਾਮ ਕੀਤਾ ਹੈ। ਜੰਮੂ-ਕਸ਼ਮੀਰ 'ਚ ਧਾਰਾ 370 ਬੇਅਸਰ ਹੋਣ ਤੋਂ ਬਾਅਦ ਪਾਕਿਸਤਾਨ ਅੱਤਵਾਦੀ ਸਾਜ਼ਿਸ਼ਾਂ ਤੋਂ ਬਾਜ਼ ਨਹੀਂ ਆ ਰਿਹਾ ਹੈ।

ਹੁਣ ਮਕਬੂਜ਼ਾ ਕਸ਼ਮੀਰ ਦੇ ਲਾਂਚਿੰਗ ਪੈਡ ਤੋਂ ਅੱਤਵਾਦੀਆਂ ਦੀ ਘੁਸਪੈਠ ਦਾ ਨਵਾਂ ਵੀਡੀਓ ਸਾਹਮਣੇ ਆਇਆ ਹੈ। ਭਾਰਤੀ ਫ਼ੌਜ ਨੇ 12 ਤੇ 13 ਸਤੰਬਰ ਨੂੰ ਬਾਰਡਰ ਐਕਸ਼ਨ ਟੀਮ (ਬੈਟ) ਦੀਆਂ ਕਈ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।

Posted By: Akash Deep