
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੋਗਾ (ਪੰਜਾਬ) ਦਾ ਰਹਿਣ ਵਾਲਾ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ 2018 ’ਚ ਕੈਨੇਡਾ ਭੱਜ ਗਿਆ ਸੀ। ਗ੍ਰਹਿ ਮੰਤਰਾਲੇ ਨੇ ਜਨਵਰੀ 2023 ’ਚ ਯੂਏਪੀਏ ਤਹਿਤ ਉਸ ਨੂੰ ਅੱਤਵਾਦੀ ਐਲਾਨਿਆ ਸੀ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਖ਼ਾਲਿਸਤਾਨ ਟਾਈਗਰ ਫੋਰਸ’ ਦਾ ਮੁਖੀ ਹੈ। ਉਸ ਵਿਰੁੱਧ ਹੱਤਿਆ, ਜਬਰੀ ਵਸੂਲੀ, ਟਾਰਗੇਟ ਕਿਲਿੰਗ ਤੇ ਵੱਡੇ ਪੱਧਰ ’ਤੇ ਨਸ਼ਿਆਂ-ਹਥਿਆਰਾਂ ਦੀ ਤਸਕਰੀ ਦੇ 50 ਤੋਂ ਵੱਧ ਮਾਮਲੇ ਦਰਜ ਹਨ।

ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸੰਗਠਤ ਨਸ਼ਾ ਤਸਕਰੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਅਤੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰ ਕੇ ਖ਼ਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਸਿੰਡੀਕੇਟ ਦੇ ਚਾਰ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੁਰੂਆਤ ਵਿਚ ਕੈਨੇਡਾ ਭੇਜੇ ਜਾਣ ਵਾਲੇ ਕੂਰੀਅਰ ਪਾਰਸਲ ਵਿੱਚੋਂ ਅਫ਼ੀਮ ਫੜੇ ਜਾਣ ਤੋਂ ਬਾਅਦ ਸ਼ੁਰੂ ਹੋਈ ਜਾਂਚ ਵਿਚ ਖ਼ਤਰਨਾਕ ਨਸ਼ੀਲੇ ਪਦਾਰਥਾਂ ਦੇ ਬਦਲੇ ਹਥਿਆਰਾਂ ਦੇ ਗਠਜੋੜ ਤੇ ਅੱਤਵਾਦੀ ਫੰਡਿੰਗ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ।
ਯਾਦ ਰਹੇ ਕਿ ਮੋਗਾ (ਪੰਜਾਬ) ਦਾ ਰਹਿਣ ਵਾਲਾ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ 2018 ’ਚ ਕੈਨੇਡਾ ਭੱਜ ਗਿਆ ਸੀ। ਗ੍ਰਹਿ ਮੰਤਰਾਲੇ ਨੇ ਜਨਵਰੀ 2023 ’ਚ ਯੂਏਪੀਏ ਤਹਿਤ ਉਸ ਨੂੰ ਅੱਤਵਾਦੀ ਐਲਾਨਿਆ ਸੀ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ‘ਖ਼ਾਲਿਸਤਾਨ ਟਾਈਗਰ ਫੋਰਸ’ ਦਾ ਮੁਖੀ ਹੈ। ਉਸ ਵਿਰੁੱਧ ਹੱਤਿਆ, ਜਬਰੀ ਵਸੂਲੀ, ਟਾਰਗੇਟ ਕਿਲਿੰਗ ਤੇ ਵੱਡੇ ਪੱਧਰ ’ਤੇ ਨਸ਼ਿਆਂ-ਹਥਿਆਰਾਂ ਦੀ ਤਸਕਰੀ ਦੇ 50 ਤੋਂ ਵੱਧ ਮਾਮਲੇ ਦਰਜ ਹਨ। ਇਸ ਸਿੰਡੀਕੇਟ ਦੇ ਤਾਰ ਵਿਦੇਸ਼ ’ਚ ਲੁਕੇ ਖ਼ਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ ਹਨ। ਇਹ ਨੈੱਟਵਰਕ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਵਿਦੇਸ਼ਾਂ ਤੱਕ ਫੈਲਿਆ ਹੋਇਆ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 5.138 ਕਿੱਲੋ ਉੱਚ ਗੁਣਵੱਤਾ ਵਾਲੀ ਅਫ਼ੀਮ ਬਰਾਮਦ ਕੀਤੀ ਗਈ ਹੈ। ਮਾਮਲੇ ’ਚ ਹੁਣ ਤੱਕ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਕਈ ਹੋਰਾਂ ਦੀ ਭਾਲ ਜਾਰੀ ਹੈ। ਜਾਂਚ ਦੀ ਸ਼ੁਰੂਆਤ 7 ਫਰਵਰੀ ਨੂੰ ਨਵੀਂ ਦਿੱਲੀ ਦੇ ਇੱਕ ਕੂਰੀਅਰ ਦਫ਼ਤਰ ਤੋਂ ਹੋਈ ਸੀ।
ਕ੍ਰਾਈਮ ਬ੍ਰਾਂਚ ਦੇ ਵਿਸ਼ੇਸ਼ ਕਮਿਸ਼ਨਰ ਹਰਗੋਵਿੰਦ ਸਿੰਘ ਧਾਲੀਵਾਲ ਮੁਤਾਬਕ ਸੂਚਨਾ ਮਿਲੀ ਸੀ ਕਿ ਕੈਨੇਡਾ ਭੇਜੇ ਜਾਣ ਵਾਲੇ ਪਾਰਸਲ ’ਚ ਖਾਧ ਪਦਾਰਥਾਂ ਦੇ ਹੇਠਾਂ ਲੁਕਾ ਕੇ ਅਫ਼ੀਮ ਭੇਜੀ ਜਾ ਰਹੀ ਹੈ। ਇਸ ’ਤੇ ਜਦੋਂ ਪਾਰਸਲ ਦੀ ਜਾਂਚ ਕੀਤੀ ਗਈ ਤਾਂ ਉਸ ’ਚ ਬਣਾਏ ਗਏ ਗੁਪਤ ਖਾਨੇ ’ਚੋਂ 2.998 ਕਿੱਲੋ ਅਫ਼ੀਮ ਬਰਾਮਦ ਹੋਈ। ਇਸ ’ਤੇ ਕ੍ਰਾਈਮ ਬ੍ਰਾਂਚ ’ਚ ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ। ਮਾਮਲੇ ਨੂੰ ਸਿਰਫ਼ ਆਮ ਨਸ਼ਾ ਜ਼ਬਤੀ ਤੱਕ ਸੀਮਤ ਨਾ ਰੱਖਦਿਆਂ ਕ੍ਰਾਈਮ ਬ੍ਰਾਂਚ ਨੇ ਡਿਜੀਟਲ ਉਪਕਰਨਾਂ, ਵਿੱਤੀ ਲੈਣ-ਦੇਣ ਅਤੇ ਕੂਰੀਅਰ ਚੇਨ ਦੀ ਡੂੰਘਾਈ ਨਾਲ ਜਾਂਚ ਕੀਤੀ। ਕੜੀਆਂ ਜੁੜਦੀਆਂ ਗਈਆਂ ਅਤੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਛਾਪੇਮਾਰੀ ਕਰ ਕੇ ਹੋਰ ਪਾਰਸਲ ਵੀ ਬਰਾਮਦ ਕੀਤੇ ਗਏ। ਜਾਂਚ ਦਾ ਸਭ ਤੋਂ ਡਰਾਉਣਾ ਪਹਿਲੂ ਇਸ ਦਾ ਅੱਤਵਾਦ ਨਾਲ ਸਿੱਧਾ ਸਬੰਧ ਸਾਹਮਣੇ ਆਉਣਾ ਹੈ। ਇਸ ਗ਼ੈਰ-ਕਾਨੂੰਨੀ ਧੰਦੇ ਤੋਂ ਮਿਲਣ ਵਾਲੀ ਰਕਮ ਦਾ ਇੱਕ ਹਿੱਸਾ ਕੈਨੇਡਾ ’ਚ ਡੱਲਾ ਦੇ ਗਿਰੋਹ ਨੂੰ ਮਜ਼ਬੂਤ ਕਰਨ ਲਈ ਵਰਤਿਆ ਜਾਂਦਾ ਸੀ, ਜਦਕਿ ਬਾਕੀ ਰਕਮ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ’ਚ ਡਰੋਨ ਰਾਹੀਂ ਭਾਰਤ ’ਚ ਹਥਿਆਰ ਸੁੱਟਣ ਵਾਲੇ ਵਿਦੇਸ਼ੀ ਆਕਾਵਾਂ ਤੱਕ ਪਹੁੰਚਾਈ ਜਾਂਦੀ ਸੀ।