ਨਵੀਂ ਦਿੱਲੀ : ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ 66 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਉਨ੍ਹਾਂ ਦੁਪਹਿਰੇ 12:07 ਵਜੇ ਦਿੱਲੀ ਏਮਜ਼ 'ਚ ਆਖ਼ਰੀ ਸਾਹ ਲਿਆ। ਉਹ 9 ਅਗਸਤ ਤੋਂ ਏਮਜ਼ 'ਚ ਜ਼ੇਰੇ ਇਲਾਜ ਸਨ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖ-ਰੇਖ ਕਰ ਰਹੀ ਸੀ।

Live Updates :

- ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਅਰੁਣ ਜੇਟਲੀ ਦੇ ਘਰ ਪਹੁੰਚ ਕੇ ਦਿੱਤੀ ਸ਼ਰਧਾਂਜਲੀ।

- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਪਹੁੰਚੇ ਅਰੁਣ ਜੇਟਲੀ ਦੇ ਘਰ, ਜਿੱਥੇ ਸਾਬਕਾ ਵਿੱਤ ਮੰਤਰੀ ਨੂੰ ਸ਼ਰਧਾਜਲੀ ਦਿੱਤੀ ਗਈ।

-ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਟਲੀ ਨੂੰ ਸ਼ਰਧਾਜਲੀ ਦਿੱਤੀ।

Posted By: Seema Anand