'ਸਾਡਾ ਗੱਠਜੋੜ ਪੰਜਾਬ ਦੀਆਂ ਮਾਵਾਂ-ਧੀਆਂ, ਕਿਸਾਨਾਂ ਤੇ ਵਪਾਰੀਆਂ ਨਾਲ' , BJP-SAD ਗੱਠਜੋੜ 'ਤੇ ਕੇਜਰੀਵਾਲ ਦਾ ਤਿੱਖਾ ਹਮਲਾ
ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਪੂਰਾ ਪੰਜਾਬ ਦੇਖ ਰਿਹਾ ਹੈ ਕਿ ਪਿਛਲੇ ਪੰਜ ਸਾਲਾਂ 'ਚ ਭਗਵੰਤ ਮਾਨ ਨੇ ਮਿਹਨਤ ਕਰਕੇ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਪਿਛਲੇ 70-75 ਸਾਲਾਂ ਦੌਰਾਨ ਸੂਬੇ ਨੂੰ ਬਰਬਾਦ ਕੀਤਾ ਗਿਆ।
Publish Date: Tue, 24 Nov 2026 03:21 PM (IST)
Updated Date: Tue, 24 Nov 2026 03:25 PM (IST)
ਜੇਐੱਨਐੱਨ, ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਹੋਏ ਗੱਠਜੋੜ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਗੱਠਜੋੜ ਪੰਜਾਬ ਦੀਆਂ ਮਾਵਾਂ-ਧੀਆਂ, ਐੱਸਸੀ ਸਮਾਜ, ਕਿਸਾਨਾਂ ਅਤੇ ਵਪਾਰੀਆਂ ਨਾਲ ਹੈ।
ਕੇਜਰੀਵਾਲ ਨੇ ਕਿਹਾ, 'ਦੇਖੋ, ਸਾਡਾ ਗੱਠਜੋੜ ਤਾਂ ਪੰਜਾਬ ਦੀਆਂ ਮਾਵਾਂ-ਧੀਆਂ ਨਾਲ ਹੈ। ਸਾਡਾ ਗੱਠਜੋੜ ਪੰਜਾਬ ਦੇ ਐੱਸਸੀ ਸਮਾਜ ਨਾਲ ਹੈ। ਸਾਡਾ ਗੱਠਜੋੜ ਪੰਜਾਬ ਦੇ ਕਿਸਾਨਾਂ ਅਤੇ ਵਪਾਰੀਆਂ ਨਾਲ ਹੈ। ਇਹ ਲੋਕ ਸੱਤਾ ਲਈ ਕਦੇ ਇਕੱਠੇ ਹੋ ਜਾਂਦੇ ਹਨ ਅਤੇ ਕਦੇ ਵੱਖ ਹੋ ਜਾਂਦੇ ਹਨ।' ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਪੂਰਾ ਪੰਜਾਬ ਦੇਖ ਰਿਹਾ ਹੈ ਕਿ ਪਿਛਲੇ ਪੰਜ ਸਾਲਾਂ 'ਚ ਭਗਵੰਤ ਮਾਨ ਨੇ ਮਿਹਨਤ ਕਰਕੇ ਪੰਜਾਬ ਨੂੰ ਮੁੜ ਲੀਹ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਪਿਛਲੇ 70-75 ਸਾਲਾਂ ਦੌਰਾਨ ਸੂਬੇ ਨੂੰ ਬਰਬਾਦ ਕੀਤਾ ਗਿਆ।