- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਪਟੀਸ਼ਨ ’ਤੇ ਜਸਟਿਸ ਕੁਲਦੀਪ ਮਾਥੁਰ ਦੇ ਬੈਂਚ ਨੇ ਸੁਣਵਾਈ ਕੀਤੀ ਅਤੇ ਮਿਆਦ ਵਧਾਉਣ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਅਦਾਲਤ ਨੇ ਸਰਕਾਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਦੇਣ ਦਾ ਹੁਕਮ ਦਿੱਤਾ ਹੈ।

ਜਾਸ, ਜੋਧਪੁਰ : ਰਾਜਸਥਾਨ ਹਾਈ ਕੋਰਟ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿਚ ਉਮਰ ਕੈਦ ਭੁਗਤ ਰਹੇ ਕਥਾਵਾਚਕ ਆਸਾ ਰਾਮ ਨੂੰ ਇਕ ਵਾਰ ਫਿਰ ਰਾਹਤ ਦਿੱਤੀ ਹੈ। ਅਦਾਲਤ ਨੇ ਮੁਲਜ਼ਮ ਆਸਾ ਰਾਮ ਨੂੰ ਇਕ ਮਹੀਨੇ ਲਈ ਇਲਾਜ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਸ ਦਾ ਜੋਧਪੁਰ ਦੇ ਆਰੋਗਿਆ ਹਸਪਤਾਲ ਵਿਚ ਆਯੁਰਵੇਦਿਕ ਤਰੀਕੇ ਨਾਲ ਇਲਾਜ ਚੱਲ ਰਿਹਾ ਹੈ। ਇਲਾਜ ਦੀ ਮਿਆਦ ਵਧਾਉਣ ਲਈ ਇਸ ਕਥਾਵਾਚਕ ਨੇ ਇਕ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ’ਤੇ ਜਸਟਿਸ ਕੁਲਦੀਪ ਮਾਥੁਰ ਦੇ ਬੈਂਚ ਨੇ ਸੁਣਵਾਈ ਕੀਤੀ ਅਤੇ ਮਿਆਦ ਵਧਾਉਣ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਅਦਾਲਤ ਨੇ ਸਰਕਾਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਸ ਕਥਾਵਾਚਕ ਦੇ ਸਿਹਤ ਬਾਰੇ ਸਰਕਾਰ ਨੂੰ ਰਿਪੋਰਟ ਪੇਸ਼ ਕਰਨ ਦਾ ਹੁਕਮ ਵੀ ਦਿੱਤਾ ਹੈ। ਇਸ ਵਿਅਕਤੀ ਨੂੰ ਇਕ ਨਾਬਾਲਿਗਾ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।