ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਨੇ ਡਾਇਰੈਕਟਰ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੂੰ ਇਹ ਪੱਕਾ ਕਰਨ ਦਾ ਨਿਰਦੇਸ਼ ਦਿੱਤਾ ਹੈ ਕਿ ਮਨੁੱਖੀ ਸਨਮਾਨ ਨੂੰ ਬਣਾਈ ਰੱਖਣ ਲਈ ਹਵਾਈ ਅੱਡੇ ’ਤੇ ਸੁਰੱਖਿਆ ਜਾਂਚ ਦੌਰਾਨ ਦਿਵਿਆਂਗਾਂ ਨੂੰ ਉਨ੍ਹਾਂ ਦੇ ਬਣਾਉਟੀ ਅੰਗ ਜਾਂ ਕੈਲੀਪਰਸ ਹਟਾਉਣ ਲਈ ਨਾ ਕਿਹਾ ਜਾਵੇ।

ਜਸਟਿਸ ਹੇਮੰਤ ਗੁਪਤਾ ਤੇ ਜਸਟਿਸ ਵੀ. ਰਾਮਾਸੁਬਰਮਣੀਅਨ ਦੀ ਬੈਂਚ ਨੇ ਇਹ ਵੀ ਕਿਹਾ ਕਿ ਹਵਾਈ ਯਾਤਰਾ ਜਾਂ ਸੁਰੱਖਿਆ ਜਾਂਚ ਦੌਰਾਨ ਦਿਵਿਆਂਗ ਵਿਅਕਤੀ ਨੂੰ ਉਠਾਉਣਾ ਗ਼ੈਰ-ਮਨੁੱਖੀ ਹੈ ਤੇ ਉਸ ਵਿਅਕਤੀ ਦੀ ਸਹਿਮਤੀ ਤੋਂ ਬਿਨਾਂ ਅਜਿਹਾ ਨਹੀਂ ਕੀਤਾ ਜਾਣਾ ਚਾਹੀਦਾ। ਸੁਪਰੀਮ ਕੋਰਟ ਸੇਰੇਬ੍ਰਲ ਪਲਸੀ ਤੋਂ ਪੀੜਤ ਜੀਜਾ ਘੋਸ਼ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ ਜਿਨ੍ਹਾਂ ਨੂੰ ਸਪਾਈਸ ਜੈੱਟ ਨੇ ਜਹਾਜ਼ ਤੋਂ ਉਤਾਰ ਦਿੱਤਾ ਜਦੋਂ ਉਹ 2012 ’ਚ ਇਕ ਕਾਨਫਰੰਸ ’ਚ ਹਿੱਸਾ ਲੈਣ ਲਈ ਕੋਲਕਾਤਾ ਤੋਂ ਗੋਆ ਜਾ ਰਹੀ ਸੀ।

Posted By: Jatinder Singh