ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਰਾਹੁਲ ਗਾਂਧੀ ਸੁਪਰੀਮ ਕੋਰਟ ਪੁੱਜੇ, HC ਦੇ ED.-CBI ਜਾਂਚ ਦੇ ਹੁਕਮ ਨੂੰ ਦਿੱਤੀ ਚੁਣੌਤੀ
ਰਾਏਬਰੇਲੀ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ। ਇਸ ਵਿੱਚ ਉਨ੍ਹਾਂ ਨੇ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ’ਚ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੀ ਸੀ.ਬੀ.ਆਈ. ਅਤੇ ਈ.ਡੀ. ਤੋਂ ਤਸਦੀਕ ਕਰਵਾਉਣ ਦੇ ਹੁਕਮ ਦਿੱਤੇ ਸਨ। ਮੁੱਖ ਜੱਜ (CJI) ਦੀ ਅਗਵਾਈ ਵਾਲੀ ਬੈਂਚ ਇਸ ਪਟੀਸ਼ਨ ਉੱਤੇ 17 ਅਗਸਤ ਨੂੰ ਸੁਣਵਾਈ ਕਰੇਗੀ।
Publish Date: Thu, 13 Aug 2026 03:19 PM (IST)
Updated Date: Thu, 13 Aug 2026 03:29 PM (IST)
ਡਿਜੀਟਲ ਡੈਸਕ, ਲਖਨਊ। ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੇ ਮਾਮਲੇ ਦੀ ਈ.ਡੀ. ਅਤੇ ਸੀ.ਬੀ.ਆਈ. ਤੋਂ ਤਸਦੀਕ ਕਰਵਾਉਣ ਦੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ।
ਰਾਏਬਰੇਲੀ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ। ਇਸ ਵਿੱਚ ਉਨ੍ਹਾਂ ਨੇ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ’ਚ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੀ ਸੀ.ਬੀ.ਆਈ. ਅਤੇ ਈ.ਡੀ. ਤੋਂ ਤਸਦੀਕ ਕਰਵਾਉਣ ਦੇ ਹੁਕਮ ਦਿੱਤੇ ਸਨ। ਮੁੱਖ ਜੱਜ (CJI) ਦੀ ਅਗਵਾਈ ਵਾਲੀ ਬੈਂਚ ਇਸ ਪਟੀਸ਼ਨ ਉੱਤੇ 17 ਅਗਸਤ ਨੂੰ ਸੁਣਵਾਈ ਕਰੇਗੀ।
ਰਾਹੁਲ ਗਾਂਧੀ ਨੇ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਖ਼ਲ ਕਰਕੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਇੱਕ ਵੱਖਰੀ ਟਰਾਂਸਫਰ ਪਟੀਸ਼ਨ ਵੀ ਦਾਖ਼ਲ ਕੀਤੀ ਹੈ, ਜਿਸ ’ਚ ਇਸ ਮਾਮਲੇ ਦੀ ਸੁਣਵਾਈ ਇਲਾਹਾਬਾਦ ਹਾਈ ਕੋਰਟ ਤੋਂ ਦਿੱਲੀ ਹਾਈ ਕੋਰਟ ’ਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ।
ਸੁਪਰੀਮ ਕੋਰਟ ਵਿੱਚ ਦੋਵਾਂ ਪਟੀਸ਼ਨਾਂ ਉੱਤੇ 17 ਅਗਸਤ 2026 ਨੂੰ ਸੁਣਵਾਈ ਹੋਵੇਗੀ। ਭਾਰਤ ਦੇ ਮੁੱਖ ਜੱਜ ਜਸਟਿਸ ਸੂਰਿਆਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਹੁਣ ਸਾਰਿਆਂ ਦੀਆਂ ਨਜ਼ਰਾਂ ਸੁਪਰੀਮ ਕੋਰਟ ਦੇ ਫ਼ੈਸਲੇ ਉੱਤੇ ਟਿਕੀਆਂ ਹਨ।
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਇਲਾਹਾਬਾਦ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਰਾਹੁਲ ਗਾਂਧੀ ਨੇ ਹਾਈ ਕੋਰਟ ਦੀ ਲਖਨਊ ਬੈਂਚ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ’ਚ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਉਨ੍ਹਾਂ ਵਿਰੁੱਧ ਲਗਾਏ ਗਏ ਦੋਸ਼ਾਂ ਦੀ ਤਸਦੀਕ ਕਰਨ ਦੀ ਹਿਦਾਇਤ ਦਿੱਤੀ ਗਈ ਸੀ।
ਰਾਹੁਲ ਗਾਂਧੀ ਵਿਰੁੱਧ ਇਹ ਮਾਮਲਾ ਕਰਨਾਟਕ ਦੇ ਇੱਕ ਭਾਜਪਾ ਵਰਕਰ ਵਿਗਨੇਸ਼ ਸ਼ਿਸ਼ਿਰ ਵੱਲੋਂ ਦਾਖ਼ਲ ਕੀਤੀ ਗਈ ਸ਼ਿਕਾਇਤ ਨਾਲ ਜੁੜਿਆ ਹੈ। ਸ਼ਿਕਾਇਤ ਵਿੱਚ ਸ਼ਿਸ਼ਿਰ ਨੇ ਰਾਹੁਲ ਗਾਂਧੀ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲਗਾਏ ਹਨ। ਇਸੇ ਸ਼ਿਕਾਇਤ ਦੇ ਆਧਾਰ ਉੱਤੇ ਇਲਾਹਾਬਾਦ ਹਾਈ ਕੋਰਟ ਨੇ ਮਈ 2026 ਵਿੱਚ ਸੀ.ਬੀ.ਆਈ. ਅਤੇ ਈ.ਡੀ. ਨੂੰ ਕਾਨੂੰਨ ਤਹਿਤ ਦੋਸ਼ਾਂ ਦੀ ਜਾਂਚ ਅਤੇ ਤਸਦੀਕ ਕਰਨ ਦੀ ਇਜਾਜ਼ਤ ਦਿੱਤੀ ਸੀ।
ਹਾਈ ਕੋਰਟ ਨੇ ਬੀਤੇ ਮਹੀਨੇ ਈ.ਡੀ. ਨੂੰ ਇਹ ਵੀ ਕਿਹਾ ਸੀ ਕਿ ਜੇਕਰ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਏਜੰਸੀ ਕਾਨੂੰਨੀ ਕਾਰਵਾਈ ਕਰ ਸਕਦੀ ਹੈ। ਇਸ ਦੇ ਨਾਲ ਹੀ ਕੋਰਟ ਨੇ ਸੀ.ਬੀ.ਆਈ. ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਉੱਤੇ ਵੀ ਅਸੰਤੋਸ਼ ਜਤਾਇਆ ਸੀ।